ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 21 ਨਵੰਬਰ ਨੂੰ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂ ਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਦਫ਼ਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗੀ।
ਉਨਾਂ ਦੱਸਿਆ ਕਿ ਪੈਨਸ਼ਨ ਅਦਾਲਤ ਵਿੱਚ ਪੰਜਾਬ ਸਰਕਾਰ ਦੇ ਸੇਵਾਮੁਕਤ ਕਰਮਚਾਰੀਆਂ, ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪੈਨਸ਼ਨ ਅਦਾਲਤ ਵਿੱਚ ਜ਼ਰੂਰ ਭਾਗ ਲੈਣ ਅਤੇ ਜੇਕਰ ਕੋਈ ਪੈਨਸ਼ਨ ਸਬੰਧੀ ਸ਼ਿਕਾਇਤ ਹੈ ਤਾਂ ਉਸ ਦਾ ਨਿਪਟਾਰਾ ਕਰਵਾਉਣ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …