ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ, ਜਿਸ ਵਿੱਚ ਡਾ. ਦਵਿੰਦਰ ਸਿੰਘ ਜੌਹਲ ਸਾਬਕਾ ਮੁਖੀ ਮਨੋਵਿਗਿਆਨ ਵਿਭਾਗ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੋਤ ਵਕਤਾ ਸਨ।
ਡਾ. ਜੌਹਲ ਨੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਦਖਲ ਦੀ ਵੱਧ ਰਹੀ ਲੋੜ `ਤੇ ਜ਼ੋਰ ਦਿੰਦਿਆਂ ਦੱਸਿਆ ਕਿ ਕਿਵੇਂ ਸਮਾਜਿਕ ਅਤੇ ਆਰਥਿਕ ਕਾਰਕਾਂ ਦੇ ਨਾਲ-ਨਾਲ ਜੀਵਨ ਸ਼ੈਲੀ ਵਿੱਚ ਤਬਦੀਲੀਆਂ ਨੇ ਚਿੰਤਾ ਅਤੇ ਉਦਾਸੀ ਦੇ ਮਾਮਲਿਆਂ ਵਿੱਚ ਵਾਧਾ ਕੀਤਾ ਹੈ।ਉਨ੍ਹਾਂ ਮਾਨਸਿਕ ਸਿਹਤ ਦੇਖ-ਭਾਲ ਵਿੱਚ ਲਗਾਤਾਰ ਰੁਕਾਵਟਾਂ ਜਿਵੇਂ ਕਿ ਸਮਾਜਿਕ ਕਲੰਕ, ਸਰੋਤਾਂ ਤੱਕ ਪਹੁੰਚ ਅਤੇ ਗਿਆਨ ਦੀ ਘਾਟ ਨੂੰ ਦਰਸਾਉਂਦੇ ਹੋਏ ਆਪਣਾ ਭਾਸ਼ਣ ਸਮਾਪਤ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਦੀ ਮਹੱਤਤਾ ’ਤੇ ਚਾਨਣਾ ਪਾਇਆ, ਕਿਉਂਕਿ ਖੁਸ਼ਹਾਲ ਅਤੇ ਸਿਹਤਮੰਦ ਜੀਵਨ ਜਿਊਣ ਲਈ ਇਸ ਨੂੰ ਘੱਟ ਨਹੀਂ ਕੀਤਾ ਜਾ ਸਕਦਾ।ਉਹਨਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਆਪਣੀ ਮਾਨਸਿਕ ਤੰਦਰੁਸਤੀ ਨੂੰ ਸਭ ਤੋਂ ਵੱਧ ਤਰਜ਼ੀਹ ਦੇਣ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਸਿਮਰਦੀਪ ਮੁਖੀ ਮਨੋਵਿਗਿਆਨ ਵਿਭਾਗ ਸਹਿਤ ਕਾਲਜ ਦੇ ਹੋਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …