ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯਨੀਵਰਸਿਟੀ ਵਲੋਂ ਪਹਿਲਾਂ ਆਨਲਾਈਨ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿੱਚੋਂ 20 ਨਵੰਬਰ 2024 ਬੁੱਧਵਾਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰਕੇ 1 ਦਸੰਬਰ (ਐਤਵਾਰ) ਨੂੰ ਰੱਖੀਆਂ ਗਈਆਂ ਸਨ।ਪਰ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆਵਾਂ ਹੁਣ 1 ਦਸੰਬਰ ਦੀ ਬਜ਼ਾਇ 28 ਦਸੰਬਰ (ਸ਼ਨੀਵਾਰ) ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ।ਇਹ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ gndu.ac.in-Examination-datesheet-Notification `ਤੇ ਵੀ ਉਪਲਬਧ ਹੋਵੇਗੀ।ਪ੍ਰੋ. ਸ਼ਾਲਿਨੀ ਬਹਿਲ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …