ਭੀਖੀ, 21 ਨਵੰਬਰ (ਕਮਲ ਜ਼ਿੰਦਲ) – ਜੰਮੂ ਵਿਖੇ ਹੋਈਆਂ 68ਵੀਆਂ ਨੈਸ਼ਨਲ ਖੇਡਾਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਪੜ੍ਹਦੀ ਨੌਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਇਸਦੇ ਨਾਲ ਹੀ ਅਖਿਲ ਭਾਰਤੀ ਸਿੱਖਿਆ ਸੰਸਥਾ ਵਲੋਂ ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਆਯੋਜਿਤ ਰਾਸ਼ਟਰ ਪੱਧਰੀ ਬਾਸਕਿਟ ਬਾਲ ਮੁਕਾਬਲਿਆਂ ‘ਚ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਵਲੋਂ ਸਵੇਰ ਦੀ ਸਭਾ ਵਿੱਚ ਇਹਨਾਂ ਜੇਤੂ ਵਿਦਿਆਰਥਣਾਂ ਨੂੰ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …