Friday, January 24, 2025

ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਿਸ ਨਾਲ ਮਿਲ ਕੇ ਕੰਮ ਕਰਨਗੇ ਤਹਿਸੀਲਦਾਰ- ਡੀ.ਸੀ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚੋਂ ਚਾਈਨਾ ਡੋਰ ਦੀ ਵਿਕਰੀ ਬੰਦ ਕਰਨ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਪੁਲਿਸ ਨਾਲ ਮਿਲ ਕੇ ਦੁਕਾਨਾਂ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।ਜਿਲ੍ਹੇ ਦੇ ਸਮੂਹ ਉਪ ਮੰਡਲ ਮਜਿਸਟਰੇਟ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਚਾਈਨਾ ਡੋਰ ਦੀ ਵਰਤੋਂ ਨਾਲ ਹੋਣ ਵਾਲੀਆਂ ਗੰਭੀਰ ਘਟਨਾਵਾਂ ਨੂੰ ਰੋਕਣ ਲਈ ਆਪੋ ਆਪਣੇ ਇਲਾਕੇ ਵਿੱਚ ਚਾਈਨਾ ਡੋਰ ਦੀ ਵਿਕਰੀ ਸਖਤੀ ਨਾਲ ਰੋਕੀ ਜਾਵੇ ਅਤੇ ਇਸ ਲਈ ਸਬੰਧਤ ਇਲਾਕੇ ਦੇ ਤਹੀਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੂੰ ਪੁਲਿਸ ਵਿਭਾਗ ਦੇ ਨਾਲ ਮਿਲ ਕੇ ਦੁਕਾਨਾਂ ਦੀ ਨਿਰੰਤਰ ਚੈਕਿੰਗ ਕਰਨ ਲਈ ਕਿਹਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਜਿਲਾ ਸਿੱਖਿਆ ਅਫਸਰ ਸਕੈਂਡਰੀ ਅਤੇ ਐਲੀਮੈਂਟਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਚੀਨੀ ਡੋਰ ਨਾਲ ਹੁੰਦੇ ਬਾਰੇ ਨਿਰੰਤਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ।ਸਕੂਲਾਂ ਵਿੱਚ ਅਜਿਹੀ ਮੁਹਿੰਮ ਨਾਲ ਜਿੰਨੀ ਵੀ ਡੋਰ ਇਕੱਠੀ ਹੁੰਦੀ ਹੈ, ਉਹ ਇਲਾਕੇ ਦੇ ਉਪ ਮੰਡਲ ਮੈਜਿਸਟ੍ਰੇਟ ਦਫਤਰ ਵਿੱਚ ਜਮਾਂ ਕਰਵਾਈ ਜਾਵੇ ਅਤੇ ਉਹ ਆਪਣੀ ਹਾਜ਼ਰੀ ਵਿੱਚ ਇਸ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਕਮਿਸ਼ਨਰ ਨਗਰ ਨਿਗਮ, ਨਿਗਰਾਨ ਇੰਜੀਨੀਅਰ ਪੰਜਾਬ ਰਾਜ ਪਾਵਰ ਨਿਗਮ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਅਤੇ ਪ੍ਰੋਜੈਕਟ ਡਾਇਰੈਕਟਰ ਨੈਸ਼ਨਲ ਹਾਈਵੇ ਨੂੰ ਲਿਖੇ ਪੱਤਰ ਵਿੱਚ ਇਹ ਵੀ ਕਿਹਾ ਹੈ ਕਿ ਉਹ ਆਪਣੇ ਆਪਣੇ ਇਲਾਕੇ ਵਿੱਚੋਂ ਬਿਜਲੀ ਦੇ ਖੰਭਿਆਂ, ਟੈਲੀਫੋਨ ਦੇ ਖੰਭਿਆਂ ਜਾਂ ਇਸ਼ਤਿਹਾਰ ਪੋਲਾਂ ਉਤੇ ਲਟਕਦੀ ਚੀਨੀ ਡੋਰ ਨੂੰ ਹਟਾਉਣ ਲਈ ਤੁਰੰਤ ਕਾਰਵਾਈ ਕਰਨ ਤਾਂ ਜੋ ਅਜਿਹੀ ਡੋਰ ਕਿਸੇ ਅਣਸੁਖਾਵੀ ਘਟਨਾ ਦਾ ਕਾਰਨ ਨਾ ਬਣ ਸਕੇ।
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਬੱਚੇ ਪਤੰਗਬਾਜ਼ੀ ਲਈ ਧਾਗੇ ਦੀ ਬਣੀ ਰਵਾਇਤੀ ਡੋਰ ਦੀ ਵਰਤੋਂ ਕਰਨ।

Check Also

ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …