ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ।ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਹਾਫ ਮੈਰਾਥਨ ਦੌੜ ਕਾਰਨ ਅਟਾਰੀ ਤੋਂ ਅੰਮ੍ਰਿਤਸਰ ਆਉਣ ਵਾਲੀ ਸੜਕ 24 ਨਵੰਬਰ ਨੂੰ ਸਵੇਰ 6.00 ਵਜੇ ਤੋਂ ਬਾ:ਦੁ: 12.00 ਵਜੇ ਤੱਕ ਬੰਦ ਰਹੇਗੀ ਅਤੇ ਅੰਮ੍ਰਿਤਸਰ ਤੋਂ ਅਟਾਰੀ ਜਾਣ ਵਾਲੀ ਸੜਕ ਤੇ ਆਵਾਜਾਈ ਆਮ ਵਾਂਗ ਰਹੇਗੀ।ਉਨ੍ਹਾਂ ਦੱਸਿਆ ਕਿ ਇਹ ਹਾਫ ਮੈਰਾਥਨ ਤਿੰਨ ਕੈਟਾਗਰੀਆਂ 5, 10 ਅਤੇ 21 ਕਿਲੋਮੀਟਰ ਦੀ ਹੋਵੇਗੀ ਅਤੇ ਜੇਤੂ ਉਮੀਦਾਵਾਰਾਂ ਨੂੰ ਇਨਾਮ ਵੀ ਦਿੱਤੇ ਜਾਣਗੇ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਰਾਥਨ ਦੌੜ ਦੇ ਰਸਤੇ ਵਿੱਚ ਐਬੂਲੈਂਸ ਡਾਕਟਰੀ ਟੀਮਾਂ ਅਤੇ ਸਾਫ ਸਫਾਈ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸਾਸ਼ਨ ਅਤੇ ਸਮਾਜ ਨਾਲ ਫੌਜ਼ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ਵਿੱਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ ਇਸ ਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਹਾਫ ਮੈਰਾਥਨ ਸੀ.ਪੀ 7 ਗੇਟ ਤੋਂ ਸਵੇਰੇ 7.00 ਵਜੇ ਸ਼ੁਰੂ ਹੋਵੇਗੀ।ਸ਼ੁਰੂ ਹੋ ਕੇ ਇੰਡੀਆ ਗੇਟ ਤੋਂ ਯੂ-ਟਰਨ ਲੈਂਦੀ ਹੋਈ ਵਾਹਗਾ ਬਾਰਡਰ ਤੱਕ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ ਪਹਿਲ ਸਕੂਲ, ਪਿੰਗਲਵਾੜਾ ਸਕੂਲ ਅਤੇ ਰੈਡ ਕਰਾਸ ਸਕੂਲ ਦੇ ਸਪੈਸ਼ਲ ਬੱਚੇ ਵੀ ਭਾਗ ਲੈਣਗੇ ਅਤੇ ਇਨ੍ਹਾਂ ਦੀ ਇਕ ਕਿਲੋਮੀਟਰ ਦੀ ਹਾਫ ਮੈਰਾਥਨ ਦੌੜ ਹੋਵੇਗੀ।
ਮੇਜਰ ਅਕਸ਼ਤ ਜੋਸ਼ੀ ਨੇ ਦੱਸਿਆ ਕਿ ਹਾਫ ਮੈਰਾਥਨ ਦੌੜ ਵਿੱਚ ਜਿੰਨਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਹੈ।ਉਹ 23 ਨਵੰਬਰ ਨੂੰ ਸੀ.ਪੀ 7 ਗੇਟ ਤੋਂ ਆਪਣੀ ਟੀ ਸ਼ਰਟ ਪ੍ਰਾਪਤ ਕਰ ਸਕਦੇ ਹਨ।ਇਸ ਦੌੜ ਵਿੱਚ ਪਹਿਲੇ, ਦੂਜੇ ਤੇ ਤੀਜੇ ਨੰਬਰ ‘ਤੇ ਆਉਣ ਵਾਲੇ ਜੇਤੂਆਂ ਨੂੰ ਇਨਾਮ ਵੀ ਦਿੱਤੇ ਜਾਣਗੇ।
ਇਸ ਮੌਕੇ ਜਿਲ੍ਹਾ ਸਮਾਜਿਕ ਭਲਾਈ ਅਫਸਰ ਪਲਵ ਸ੍ਰੇਸ਼ਟਾ, ਸਕੱਤਰ ਰੈਡ ਕਰਾਸ ਸੈਮਸਨ ਮਸੀਹ, ਜਿਲ੍ਹਾ ਸਿਹਤ ਅਫਸਰ ਡਾ: ਜਸਪਾਲ ਸਿੰਘ, ਡੀ.ਐਸ.ਪੀ ਬਲਜੀਤ ਸਿੰਘ, ਨੋਡਲ ਅਫਸਰ ਧਰਮਿੰਦਰ ਸਿੰਘ, ਜਿਲ੍ਹਾ ਖੇਡ ਦਫਤਰ ਤੋਂ ਕੋਚ ਇੰਦਰਬੀਰ ਸਿੰਘ, ਨਹਿਰੂ ਯੁਵਾ ਕੇਂਦਰ ਤੋਂ ਰੋਹਿਤ ਕੁਮਾਰ, ਆਸ਼ੂ ਵਿਸ਼ਾਲ, ਐਸ.ਡੀ.ਓ ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …