Friday, December 27, 2024

ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਬੱਚਿਆਂ ਦੇ ਲੰਬੇ ਕੇਸਾਂ ਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸਕੂਲ ਦੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਨੂੰ ਸਮਰਪਿਤ ਬੱਚਿਆਂ ਦੇ ਲੰਬੇ ਕੇਸਾਂ ਦੇ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਤਕਰੀਬਨ 400 ਬੱਚਿਆਂ ਨੇ ਭਾਗ ਲਿਆ।ਜੱਜ ਦੀ ਭੂਮਿਕਾ ਹਰਪ੍ਰੀਤ ਸਿੰਘ ਡੀ.ਪੀ.ਈ, ਮੈਡਮ ਲਖਵਿੰਦਰ ਕੌਰ ਅਤੇ ਸਤਿਨਾਮ ਸਿੰਘ ਖਹਿਰਾ ਨੇ ਨਿਭਾਈ।ਸਕੂਲ ਦੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਨੇ ਬੱਚਿਆਂ ਨੂੰ ਕੇਸਾਂ ਦੀ ਮਹੱਤਤਾ ਅਤੇ ਦਸਤਾਰ ਸਜਾਉਣ ਬਾਰੇ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …