ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਸ਼ੀਤਲ ਜੁਨੇਜਾ ਨੇ ਦੱਸਿਆ ਕਿ ਵਪਾਰੀਆਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਸਾਲ 2017-18 ਦੇ ਵੈਟ ਅਸੈਸਮੈਂਟ ਕੇਸਾਂ ਲਈ ਸਮਾਂ ਸੀਮਾਂ ਜੋ ਕਿ ਇਸੇ ਮਹੀਨੇ ਖ਼ਤਮ ਹੋ ਰਹੀ ਸੀ, ਨੂੰ 15 ਜਨਵਰੀ 2025 ਤੱਕ ਵਧਾ ਦਿੱਤਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਵਪਾਰੀਆਂ ਨੂੰ ਕੰਮ ਕਰਨ ਲਈ ਸੁਖਾਵਾਂ ਮਾਹੌਲ ਦਿੱਤਾ ਜਾਵੇ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਰਾਜ ਵਿੱਚ ਵਪਾਰੀਆਂ ਦੇ ਸਹਿਯੋਗ ਲਈ ਪੰਜਾਬ ਸਟੇਟ ਟਰੇਡਰ ਕਮਿਸ਼ਨਰ ਨਿਰੰਤਰ ਯਤਨਸ਼ੀਲ ਹੈ।ਜੁਨੇਜਾ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਲਈ ਸਰਕਾਰ ਦਾ ਧੰਨਵਾਦ ਵੀ ਕੀਤਾ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …