Thursday, November 13, 2025

ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਵਰਕਰਾਂ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਜ਼ਿਮਨੀ ਚੋਣ ਦੌਰਾਨ ਆਪ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਵਰਕਰਾਂ ਵਲੋਂ ਢੋਲ ਦੀ ਤਾਲ ‘ਤੇ ਭੰਗੜੇ ਪਾ ਕੇ ਮਨਾਇਆ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ।ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਮਨੀਸ਼ ਅਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸ ਜਿੱਤ ਨੇ ਸਰਕਾਰ ਵਲੋਂ ਢਾਈ ਸਾਲ ਦੇ ਕਾਰਜ਼ਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜ਼ਾਂ ਅਤੇ ਨੀਤੀਆਂ ‘ਤੇ ਮੋਹਰ ਲਗਾਈ ਹੈ।ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਦੀ ਜਿੱਤ ਨੇ ਵਿਰੋਧੀਆਂ ਦੇ ਵਿਰੋਧੀ ਪਾਰਟੀਆਂ ਦੇ ਗੜ੍ਹ ਤੋੜ ਦਿੱਤੇ ਹਨ।ਲੋਕ ਸਭਾ ਇੰਚਾਰਜ਼ ਇਕਬਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੇ ਨਾਲ ਖੜੀ ਹੈ ਅਤੇ ਅਗਾਮੀ ਨਗਰ ਨਿਗਮ ਅਤੇ ਨਗਰ ਪ੍ਰੀਸ਼ਦਾਂ ਦੀਆਂ ਚੋਣਾਂ ਵਿੱਚ ਵੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।
ਇਸ ਮੌਕੇ ਜਰਨਲ ਸਕੱਤਰ ਮੁਖਵਿੰਦਰ ਸਿੰਘ ਵਿਰਦੀ, ਐਸ.ਸੀ ਵਿੰਗ ਦੇ ਸੂਬਾ ਸਹਿ ਪ੍ਰਧਾਨ ਰਵਿੰਦਰ ਹੰਸ, ਦਫ਼ਤਰ ਇੰਚਾਰਜ਼ ਕਰਮਜੀਤ ਸਿੰਘ, ਐਸ.ਪੀ ਸਿੰਘ, ਸੁਮੀਤ ਸਿੰਘਾਣੀਆਂ, ਗੁਰਪ੍ਰੀਤ ਕਟਾਰੀਆ, ਪਦਮ ਐਂਥਨੀ, ਹਰਪ੍ਰੀਤ ਸਿੰਘ ਬੇਦੀ, ਜਗਜੀਤ ਸਿੰਘ, ਰਜਿੰਦਰ ਕੁਮਾਰ, ਸੁਰਿੰਦਰ ਕੁਮਾਰ ਅਤੇ ਮਨਜੀਤ ਸਿੰਘ ਆਦਿ ਮੌਜ਼ੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …