ਭਿਖੀਵਿੰਡ, 10 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿਖੀਵਿੰਡ ਨੇੜਲੇ ਪਿੰਡ ਮਾੜੀ ਕੰਬੋਕੇ ਵਿਖੇ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਦੀ ਅਗਵਾਈ ‘ਚ ਬੁਢਾਪਾ ਪੈਨਸ਼ਨਾਂ ਵੰਡੀਆਂ ਗਈਆਂ।ਇਸ ਮੌਕੇ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਅਤੇ ਮੈਂਬਰ ਪੰਚਾਇਤ ਸਾਬ ਸਿੰਘ ਨੇ ਆਖਿਆ ਕਿ ਅਕਾਲੀ ਭਾਜਪਾ ਸਰਕਾਰ ਹੀ ਅਜਿਹੀ ਸਰਕਾਰ ਹੈ, ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੰਜਾਬ ਵਾਸੀਆਂ ਦੇ ਬਰੂਹਾਂ ‘ਤੇ ਪਹੁੰਚਾ ਰਹੀ ਹੈ।ਉਨਾਂ ਕਿਹਾ ਸਰਕਾਰ ਵਿਕਾਸ ਪ੍ਰਤੀ ਵਚਨਬੱਧ ਹੈ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ।ਇਸ ਮੌਕੇ ਜਥੇ: ਸੰਪੂਰਨ ਸਿੰਘ ਕੰਬੋਕੇ, ਮੈਂਬਰ ਸੁਖਦੇਵ ਸਿੰਘ ਕੰਬੋਕੇ ਤੋਂ ਇਲਾਵਾ ਪੈਨਸ਼ਨਾਂ ਦੇ ਲਾਭਪਾਤਰ ਹਾਜਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …