Thursday, January 23, 2025

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸੀ. ਸੈਕੰ. ਸਕੂਲ ਲੜਕੀਆਂ ਜ਼ੀਰਾ (ਫਿਰੋਜਪੁਰ) ਵਿਖੇ ਅੰਡਰ 17-19 ਦੇ ‘68ਵੀਂ ਇੰਟਰ ਸਕੂਲ ਬਾਕਸਿੰਗ ਟੂਰਨਾਮੈਂਟ’ ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਦੀ ਜਿੱਤ ਅਤੇ ਮਿਹਨਤ ਲਈ ਬਾਕਸਿੰਗ ਕੋਚ ਬਲਜਿੰਦਰ ਸਿੰਘ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਡਰ-17 ’ਚ ਸਕੂਲ ਦੀਆਂ ਖਿਡਾਰਣਾਂ ਆਸਮੀਨ ਕੌਰ ਨੇ 70 ਕਿਲੋਗ੍ਰਾਮ ਭਾਰ ਅਤੇ ਪਾਵਨੀ ਸ਼ਰਮਾ ਨੇ 44 ਕਿਲੋ: ਭਾਰ ’ਚ ਪਹਿਲਾ ਸਥਾਨ ਹਾਸਲ ਕੀਤਾ।ਜਦੋਂਕਿ ਅੰਡਰ-19 ’ਚ ਪਰੀ ਪ੍ਰਗਿਤੀ ਸਿੰਘ ਨੇ 80 ਕਿਲੋ: ’ਚ ਚਾਂਦੀ ਅਤੇ ਰੁਪਿੰਦਰ ਕੌਰ ਨੇ 57 ਕਿਲੋ ’ਚ ਕਾਂਸੀ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …