Friday, December 13, 2024

ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਵੱਲੋਂ ਇਸ ਸਮੇਂ ਸ਼ਬਦ ਕੀਰਤਨ ਅਤੇ ਸ਼ਹੀਦੀ ਸਾਕੇ ਨਾਲ ਸੰਬੰਧਿਤ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਜਸਵਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।ਸਮਾਗਮ ਵਿੱਚ ਮਹਿੰਦਰ ਸਿੰਘ ਦੁੱਲਟ ਚੇਅਰਮੈਨ ਸ਼ਹੀਦ ਭਾਈ ਮਨੀ ਸਿੰਘ ਜੀ ਵਿੱਦਿਅਕ ਟਰੱਸਟ, ਕੁਲਵਿੰਦਰ ਸਿੰਘ ਧਾਲੀਵਾਲ ਟਰੱਸਟੀ ਅਤੇ ਬੀਬੀ ਹਰਸ਼ਮਿੰਦਰ ਕੌਰ ਨੇ ਹਾਜ਼ਰੀ ਭਰੀ।ਸਕੂਲ ਦੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਨੇ ਸਾਰਿਆਂ ਦਾ ਧੰਨਵਾਦ ਕੀਤਾ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …