ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਜਿਲ੍ਹੇ ਦੀ ਵਿਦਿਆਰਥਣ ਇਸ਼ੀਤਾ ਸ਼ਰਮਾ ਨੂੰ ਰਾਸ਼ਟਰੀ ਸਕੂਲ ਖੇਡਾਂ ‘ਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਮੱਧ ਪ੍ਰਦੇਸ਼ ਦੇ ਨਰਮਦਾਪੁਰਮ ਹੋਈਆਂ ਕੌਮੀ ਸਕੂਲ ਖੇਡਾਂ ਵਿੱਚ ਇਸ਼ੀਤਾ ਨੇ ਬੈਡਮਿੰਟਨ ਵਿੱਚ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਅਤੇ ਕਾਂਸੇ ਦੇ ਮੈਡਲ ਜਿੱਤੇ ਹਨ।
ਇਸ਼ੀਤਾ ਚੀਮਾ ਕਸਬੇ ਦੇ ਵਿੱਦਿਆ ਸਰਸਵਤੀ ਮੰਦਰ ਸੀਨੀਅਰ ਸੈਕੰਡਰੀ ਸਕੂਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਹੈ।ਉਹ ਹੁਣ ਦੁਬਈ ਵਿਖੇ ਹੋਣ ਵਾਲੇ ‘ਖੇਲੋ ਇੰਡੀਆ’ ਮੁਕਾਬਲਿਆਂ ਲਈ ਵੀ ਚੁਣੀ ਗਈ ਹੈ। ਡਿਪਟੀ ਕਮਿਸ਼ਨਰ ਰਿਸ਼ੀ ਨੇ ਇਸ਼ੀਤਾ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸੰਸਾ ਕਰਦਿਆਂ ਉਸ ਨੂੰ ਇਸੇ ਤਰ੍ਹਾਂ ਹੀ ਸੰਗਰੂਰ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਇਸ਼ੀਤਾ ਦੇ ਸਮਰਪਣ ਅਤੇ ਲਗਨ ਦਾ ਫ਼ਲ ਹੈ, ਜੋ ਬੈਡਮਿੰਟਨ ਵਿੱਚ ਉਸ ਦੇ ਰੌਸ਼ਨ ਭਵਿੱਖ ਦਾ ਪ੍ਰਮਾਣ ਹੈ।ਉਨ੍ਹਾਂ ਕਿਹਾ ਕਿ ਇਸ਼ੀਤਾ ਦੇ ਪਿਤਾ ਰਵੀ ਸ਼ਰਮਾ ਅਤੇ ਮਾਤਾ ਸਾਰਿਕਾ ਸ਼ਰਮਾ ਵੀ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦੇ ਪਾਤਰ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …