ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ
ਮੁਕਤ ਜੱਜ ਕੁਲਦੀਪ ਸਿੰਘ ਦੇ ਅਕਾਲ ਚਲਾਣੇ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਸ. ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ ਇਨਸਾਨ ਸਨ, ਜਿਨ੍ਹਾਂ ਵੱਲੋਂ ਸੁਪਰੀਮ ਕੋਰਟ ਦੇ ਬਤੌਰ ਜੱਜ ਵਜੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸ. ਕੁਲਦੀਪ ਸਿੰਘ ਨੇ ਪ੍ਰਦੂਸ਼ਣ ਅਤੇ ਵਾਤਾਵਰਣ ਦੇ ਮਾਮਲਿਆਂ ਵਿੱਚ ਮਿਸਾਲੀ ਫੈਸਲੇ ਸੁਣਾਏ।ਇਸ ਦੇ ਨਾਲ ਹੀ ਸਿੱਖ ਸੰਘਰਸ਼ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਵੀ ਕਰਵਾਈ।ਜਸਟਿਸ ਕੁਲਦੀਪ ਸਿੰਘ ਦਾ ਅਕਾਲ ਚਲਾਣਾ ਸਮਾਜ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ, ਜੋ ਪੂਰਾ ਨਹੀਂ ਹੋ ਸਕਦਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਸਟਿਸ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media