Friday, December 13, 2024

ਅਕਾਲ ਅਕੈਡਮੀ ਦੇ ਵਿਦਿਆਰਥੀ ਰਾਜ ਪੱਧਰੀ ਗਤਕਾ ਮੁਕਾਬਲੇ ‘ਚ ਅਵਲ

ਸੰਗਰੂਰ, 28 ਨਵੰਬਰ (ਜਗਸੀਰ ਸਿੰਘ) – ਬੜੂ ਸਾਹਿਬ ਦੇ ਅਦਾਰੇ ਅਕਾਲ ਅਕੈਡਮੀ ਥੇਹ ਕਲੰਦਰ ਦੇ ਬੱਚਿਆਂ ਨੇ ਰਾਜ-ਪੱਧਰੀ ਗਤਕਾ ਮੁਕਾਬਲੇ ਵਿੱਚ ਮੱਲ੍ਹਾਂ ਮਾਰੀਆਂ ਹਨ।ਪ੍ਰਿੰਸੀਪਲ ਗੁਰਜੀਤ ਕੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਗਤਕਾ ਕੋਚ ਕਰਮਪਾਲ ਸਿੰਘ ਦੁਆਰਾ ਬੱਚਿਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਇਹ ਮੁਕਾਬਲੇ 68ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਗਤਕਾ ਅੰਡਰ 17-19 ਲੜਕੇ/ਲੜਕੀਆਂ 21 ਨਵੰਬਰ 2024 ਤੋਂ 24 ਨਵੰਬਰ 2024 ਤੱਕ ਭਾਈ ਮਹਾ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿੱਚ ਕਰਵਾਏ ਗਏ।ਯੁਵਰਾਜ ਸਿੰਘ ਨੇ ਅੰਡਰ-19 ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।
ਫਰੀ ਸੋਟੀ ਟੀਮ ਅੰਡਰ-19 ਵਿਚ ਗੁਰਸ਼ਾਨ ਸਿੰਘ ਅਤੇ ਯੁਵਰਾਜ ਸਿੰਘ ਨੇ ਕਾਂਸੇ ਦਾ ਤਮਗਾ ਹਾਸਿਲ ਕੀਤਾ ਅਤੇ ਸਿੰਗਲ ਸੋਟੀ ਟੀਮ ਅੰਡਰ-19 ਏਕਮਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਜਸਮਨਦੀਪ ਸਿੰਘ ਨੇ ਕਾਂਸੇ ਦਾ ਤਮਗਾ ਹਾਸਿਲ ਕੀਤਾ।ਫਰੀ ਸੋਟੀ ਵਿਅਕਤੀਗਤ ਅੰਡਰ-17 ਵਿੱਚ ਜਸ਼ਨਦੀਪ ਸਿੰਘ ਨੇ ਕਾਂਸੇ ਦਾ ਤਮਗਾ ਹਾਸਿਲ ਕੀਤਾ।ਲੜਕੀਆਂ ਦੀ ਫਰੀ ਸੋਟੀ ਟੀਮ ਅੰਡਰ-19 ਵਿੱਚ ਅਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।ਅਕੈਡਮੀ ਦੇ ਪ੍ਰਿੰਸੀਪਲ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …