ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਤੋਂ ਕੇਂਦਰੀ ਵਿਧਾਇਕ ਡਾ: ਅਜੇ ਗੁਪਤਾ ਵਲੋਂ ਪੁਰਾਣੇ ਵਾਰਡ ਨੰਬਰ 48 ਦੀ ਗਲੀ ਰਈਆ ਵਾਲੀ ਇਲਾਕੇ `ਚ ਨਵਾਂ ਟਿਊਬਵੈਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਵਿਧਾਇਕ ਡਾ: ਗੁਪਤਾ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ।ਲੋਕਾਂ ਦੀ ਇਸ ਮੁਸ਼ਕਲ ਨੂੰ ਸਮਝਦਿਆਂ ਇਸ ਇਲਾਕੇ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈੈ ਅਤੇ ਆਉਣ ਵਾਲੇ 20 ਦਿਨਾਂ ਵਿੱਚ ਇਹ ਟਿਊਬਵੈਲ ਚਾਲੂ ਕਰ ਦਿੱਤਾ ਜਾਵੇਗਾ ਅਤੇ ਜਿਥੇ ਪੀਣ ਵਾਲੇ ਪਾਣੀ ਦੀ ਘਾਟ ਉਥੇ ਨਵੇਂ ਟਿਊਬਵੈਲ ਲਗਾਏ ਜਾਣਗੇ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ।ਹਲਕੇ ਵਿੱਚ ਹਰ ਤਰ੍ਹਾਂ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਵਿੱਚ ਸੜਕਾਂ ਬਣਾਉਣ ਦਾ ਕੰਮ ਵੀ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨੀਲੇ ਕਾਰਡ, ਪੈਨਸ਼ਨਾਂ, ਰਿਹਾਇਸ਼ੀ ਸਕੀਮਾਂ ਤੇ ਹੋਰ ਸਕੀਮਾਂ ਤੋਂ ਵਾਂਝੇ ਹਨ, ਉਨ੍ਹਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ।
ਇਸ ਮੌਕੇ ਸਾਬਕਾ ਕੌਂਸਲਰ ਜਰਨੈਲ ਸਿੰਘ ਢੋਟ, ਅਜੇ ਨਿਓਲ, ਸਚਿਨ ਕੁਮਾਰ, ਵਿੱਕੀ ਕੁਮਾਰ, ਰਣਵੀਰ ਸਿੰਘ ਸਮੇਤ ਨਗਰ ਨਿਗਮ ਦੇ ਅਧਿਕਾਰੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …