ਜੰਡਿਆਲਾ ਗੁਰ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਵਿੱਚ ਲਿੰਕ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ ਕਰਦੇ ਕਿਹਾ ਕਿ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ।ਉਨ੍ਹਾਂ ਅੱਜ 133.69 ਲੱਖ ਰੁਪਏ ਦੀ ਲਾਗਤ ਨਾਲ ਚੁੰਗ ਤੋਂ ਬੁੱਜਿਆਂਵਾਲੀ ਤੱਕ ਸੜਕ ਦੀ ਚੌੜਾਈ 10 ਤੋਂ 12 ਫੁੱਟ ਕਰਨ ਅਤੇ 49.91 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਸੈਦੋ ਲਹਿਲ ਤੋਂ ਡਰੇਨ ਤੱਕ ਫਿਰਨੀ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਪੀ.ਆਈ.ਡੀ.ਬੀ ਫੰਡਿਡ ਸਕੀਮ ਅਧੀਨ ਸਰਕਾਰ ਵੱਲੋਂ ਚੁੰਗ ਤੋਂ ਬੁੰਜਿਆਂਵਾਲੀ ਤੱਕ ਸੜਕ ਦੀ ਲੰਬਾਈ 3.12 ਕਿਲੋਮੀਟਰ ਹੈ।ਠੇਕੇਦਾਰ ਨੂੰ ਇਹ ਕੰਮ ਅਲਾਟ ਹੋ ਚੁੱਕਾ ਹੈ ਅਤੇ ਇਸ ਕੰਮ ਨੂੰ 6 ਮਹੀਨੇ ਦੀ ਸਮਾਂ ਸੀਮਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।ਪਿੰਡ ਸੈਦੋ ਲਹਿਲ ਤੋਂ ਡਰੇਨ ਤਕ ਦੀ ਫਿਰਨੀ ਤੱਕ ਸੜਕ ਸੜਕ ਦੀ ਲੰਬਾਈ 1.60 ਕਿਲੋਮੀਟਰ ਅਤੇ ਚੌੜਾਈ 10 ਫੁੱਟ ਹੋਵੇਗੀ।ਇਸ ਕੰਮ ਨੂੰ 4 ਮਹੀਨੇ ਦੀ ਸਮਾਂ ਸੀਮਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੇਂਡੂ ਸੜਕਾਂ ਚੌੜੀਆਂ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸੇ ਤਹਿਤ ਇਹ ਕੰਮ ਕਰਵਾਏ ਜਾ ਰਹੇ ਹਨ।
Check Also
ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …