ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਖੂਨਦਾਨ ਕਰਨਾ ਇਕ ਉਤਮ ਦਾਨ ਹੈ ਅਤੇ ਇਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਨਾਲੇਜ ਵਿੱਲਾ ਇੰਟੀਗ੍ਰੇਟਿਡ ਐਜੂਕੇਸ਼ਨ ਅਤੇ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ 1 ਦਸੰਬਰ 2024 ਨੂੰ ਅੰਮ੍ਰਿਤਸਰ ਸਿਫ਼ਤੀ ਇੰਟਰਨੈਸ਼ਨਲ ਕਚਹਿਰੀ ਰੋਡ ਅੰਮ੍ਰਿਤਸਰ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਖੂਨਦਾਨ ਕਰਨ ਨਾਲ ਦਿਲ ਦੇ ਦੌਰੇ ਦੀ ਰੋਕਥਾਮ ਹੁੰਦੀ ਹੈ ਅਤੇ ਸਾਡੇ ਸਰੀਰ ਵਿੱਚ ਆਇਰਨ ਦੇ ਪੱਧਰ ਨੂੰ ਵੀ ਇਹ ਬਣਾ ਕੇ ਰੱਖਦਾ ਹੈ।ਉਨਾਂ ਦੱਸਿਆ ਕਿ ਖੂਨਦਾਨ ਕਰਨ ਵਾਲੇ ਡੋਨਰ ਦੀ ਉਮਰ 18 ਤੋਂ 65 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਖੂਨਦਾਨੀ ਦਾ ਵਜ਼ਨ 45 ਕਿਲੋ ਤੋਂ ਵੱਧ ਹੋਣਾ ਚਾਹੀਦਾ ਹੈ।ਖੂਨਦਾਨ ਕਰਨ ਲਈ ਤਿੰਨ ਮਹੀਨੇ ਦਾ ਅੰਤਰ ਹੋਣਾ ਵੀ ਜ਼ਰੂਰੀ ਹੈ।
ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 1 ਦਸੰਬਰ ਨੂੰ ਇਸ ਖੂਨਦਾਨ ਕੈਂਪ ਵਿੱਚ ਸਵੇਰੇ 9.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …