Friday, December 13, 2024

ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਰਾਸ਼ਟਰ ਪੱਧਰੀ ਗਣਿਤ ਮੇਲੇ ‘ਚ ਤੀਸਰਾ ਸਥਾਨ

ਭੀਖੀ, 28 ਨਵੰਬਰ (ਕਮਲ ਜ਼ਿੰਦਲ) – ਅਖਿਲ ਭਾਰਤੀ ਸਿੱਖਿਆ ਸੰਸਥਾ ਦੁਆਰਾ 19 ਤੋਂ 22 ਨਵੰਬਰ 2024 ਤੱਕ ਉੜੀਸਾ ਵਿੱਚ ਆਯੋਜਿਤ ਕੀਤੇ ਗਏ ਰਾਸ਼ਟਰ ਪੱਧਰੀ ਗਣਿਤ ਮੇਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਪ੍ਰਦਰਸ਼ਨ ਬਹੁਤ ਹੀ ਸ਼ਲਾਘਾਯੋਗ ਰਿਹਾ।ਸਕੂਲ ਪ੍ਰਿੰਸੀਪਲ ਡਾ਼. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸਾਡੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਰਾਸ਼ਟਰ ਪੱਧਰੀ ਗਣਿਤ ਮੇਲੇ ਵਿੱਚ ਪ੍ਰਸ਼ਨਮੰਚ ਮੁਕਾਬਲਿਆਂ ਵਿੱਚ ਸਕੂਲ ਦੇ ਕਿਸ਼ੋਰ ਵਰਗ ਦੇ ਵਿਦਿਆਰਥੀਆਂ ਨਿਸ਼ਾਤ, ਪਰਿਆਂਸ਼, ਯਸਿਕ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਦੱਸਣਯੋਗ ਹੈ ਕਿ ਕਿਸ਼ੋਰ ਵਰਗ ਦੀ ਇਹ ਟੀਮ ਪਿੱਛਲੇ ਸਾਲ ਪਹਿਲੇ ਸਥਾਨ ‘ਤੇ ਰਹੀ ਸੀ।ਵਿਦਿਆਰਥੀ ਵਿਵੇਕ ਬਾਂਸਲ ਨੇ ਸਾਇੰਸ ਸਿਟੀ ਕਪੂਰਥਲਾ ਵਿੱਚ ਆਯੋਜਿਤ ਰਾਜ ਪੱਧਰੀ ਵਿਗਿਆਨ ਮਾਡਲ ਪ੍ਰਦਰਸ਼ਨੀ ਮੁਕਾਬਲੇ ਵਿੱਚ ਰਾਜ ਭਰ ਦੇ 200 ਵਿਦਿਆਰਥੀਆਂ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ 5000/- ਰੁਪਏ ਦਾ ਨਗਦ ਪੁਰਸਕਾਰ ਹਾਸਲ ਕੀਤਾ।ਇਹਨਾਂ ਸਾਰੇ ਬੱਚਿਆਂ ਨੂੰ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਵੱਲੋਂ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …