Friday, December 13, 2024

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।ਉਨ੍ਹਾਂ ਸੰਗਤਾਂ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ।ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ।ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ।ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਸੰਗਤਾਂ ਨਾਲ ਸ਼ਾਮਲ ਹੋਏ।
ਇਸ ਮੌਕੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਤਰਸੇਮ ਸਿੰਘ, ਅਮਰੀਕ ਸਿੰਘ, ਪਾਲ ਕੁਰੈਸ਼ੀ, ਸਰਦਾਰਾ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਅਸ਼ੋਕ ਕੁਮਾਰ, ਮੁਸ਼ਤਾਕ ਕਿੰਗ, ਅਬਦੁਲ ਝੱਸ, ਅਮਰਜੀਤ ਸਿੰਘ, ਸਲਮਾਨ ਝੱਸ, ਮੀਨਾ ਹੋਰੀਆ, ਰਮਨਦੀਪ ਭਾਂਬਰੀ, ਸੋਨੀਆ ਭਾਂਬਰੀ, ਹਰਮੀਤ ਕੌਰ, ਕਮਲ, ਹਰਪ੍ਰੀਤ ਕੌਰ, ਹਰਦੀਪ ਕੌਰ, ਮਨਜੀਤ ਕੌਰ, ਮੱਖਣ ਜਗੇੜਾ, ਬੀਬੀ ਪ੍ਰਵੀਨ ਕੌਰ ਆਦਿ ਮੌਜ਼ੂਦ ਸਨ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …