ਆਰੰਭਤਾ ਸਮੇਂ ਜਥੇਦਾਰ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਸਮੇਤ ਹੋਰ ਸ਼ਖ਼ਸੀਅਤਾਂ ਰਹੀਆਂ ਹਾਜ਼ਰ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲਿਆਂ ਅਤੇ
ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਇਸ ਕਾਰ ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਕੇਵਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਭਾਈ ਗੁਰਇਕਬਾਲ ਸਿੰਘ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਟੱਪ ਲਗਾ ਕੇ ਕੀਤੀ।ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀਆਂ ਸੇਵਾਵਾਂ ਵਿਚ ਹਿੱਸਾ ਲੈਣਾ ਵੱਡੇ ਭਾਗਾਂ ਦੀ ਨਿਸ਼ਾਨੀ ਹੈ।ਉਨ੍ਹਾਂ ਕਿਹਾ ਕਿ ਇਸ ਪਾਵਨ ਸਰੋਵਰ ਦੀ ਇਸ ਤੋਂ ਪਹਿਲਾਂ 2016 ਵਿੱਚ ਸੇਵਾ ਕਰਵਾਈ ਗਈ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਦੀ ਮੁੜ ਸੇਵਾ ਕਰਵਾਉਣ ਲਈ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ।
ਇਸੇ ਦੌਰਾਨ ਭਾਈ ਗੁਰਇਕਬਾਲ ਸਿੰਘ ਨੇ ਇਸ ਕਾਰਜ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਇਸ ਕਾਰ ਸੇਵਾ ਵਿੱਚ ਵੱਧ ਤੋਂ ਵੱਧ ਹਾਜ਼ਰੀਆਂ ਭਰਨ।ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਮਨਜੀਤ ਸਿੰਘ, ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਹਰੀ ਸਿੰਘ ਹਰੀਕੇ ਪੱਤਣ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਰਮਨ ਸਿੰਘ, ਬਾਬਾ ਅਮਰ ਸਿੰਘ, ਡਾ. ਧਰਮਜੀਤ ਸਿੰਘ, ਤੇਜਿੰਦਰ ਸਿੰਘ, ਗੁਰਦੀਪ ਸਿੰਘ ਸਲੂਜਾ, ਵਧੀਕ ਮੈਨੇਜਰ ਜਸਪਾਲ ਸਿੰਘ ਢੱਡੇ, ਬਿਕਰਮਜੀਤ ਸਿੰਘ ਝੰਗੀ, ਜੁਗਰਾਜ ਸਿੰਘ, ਲਖਬੀਰ ਸਿੰਘ, ਭਾਈ ਗੁਰਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media