Thursday, May 29, 2025
Breaking News

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਿਖੇ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪਨ

ਛੀਨਾ ਨੇ ਮਹਾਰਾਜਾ ਭੂਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਪਹਿਲੇ ਸਥਾਨ ਦੀ ਟਰਾਫ਼ੀ ਨਾਲ ਨਿਵਾਜਿਆ
ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਜ਼ਰੂਰ ਅਪਨਾਉਣੀਆਂ ਚਾਹੀਦੀਆਂ ਹਨ, ਕਿਉਂਕਿ ਇਹ ਸਰੀਰਿਕ ਤੰਦਰੁਸਤੀ ਦੇ ਨਾਲ-ਨਾਲ ਸੁਨਹਿਰੇ ਭਵਿੱਖ ਲਈ ਵੀ ਸਹਾਈ ਸਿੱਧ ਹੁੰਦੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ‘5 ਰੋਜ਼ਾ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਮਹਿਲਾ ਹਾਕੀ ਟੂਰਨਾਮੈਂਟ’ ਦੌਰਾਨ ਮਹਾਰਾਜਾ ਭੁਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੂੰ ਪਹਿਲੇ ਸਥਾਨ ਦੀ ਟਰਾਫ਼ੀ ਪ੍ਰਦਾਨ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।
ਇਸ ਤੋਂ ਪਹਿਲਾਂ ਖਾਲਸਾ ਯੂਨੀਵਰਸਿਟੀ ਐਗਜੇਮੀਨੇਸ਼ਨ ਕੰਟਰੋਲਰ ਡੀਨ ਅਤੇ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਸ: ਛੀਨਾ ਦੀ ਹਾਕੀ ਦੀਆਂ ਟੀਮਾਂ ਨਾਲ ਜਾਣ ਪਛਾਣ ਕਰਵਾਈ।ਸ: ਛੀਨਾ ਨੇ ਕਾਲਜ ਵਿਖੇ ਟੂਰਨਾਮੈਂਟ ਦੇ ਅਗਾਜ਼ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਚੈਂਪੀਅਨਸ਼ਿਪ ਪਹਿਲਾਂ ਵੀ ਕਾਲਜ ਵਿਖੇ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪਿਛਲੇ 5 ਰੋਜ਼ਾ ਦੌਰਾਨ ਵੱਖ-ਵੱਖ ਟੀਮਾਂ ਨੇ ਚੈਂਪੀਅਨਸ਼ਿਪ ਦੌਰਾਨ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਇਸ ਟੂਰਨਾਮੈਂਟ ’ਚ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ ਕਰੀਬ 27 ਟੀਮਾਂ ਨੇ ਭਾਗ ਲਿਆ।
ਪ੍ਰਿੰ. ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਉਕਤ ਯੂਨੀਵਰਸਿਟੀ ਦਾ ਇੰਟਰ ਟੂਰਨਾਮੈਂਟ ਕਰਵਾਉਣ ਦਾ ਇਕ ਵਾਰ ਫ਼ਿਰ ਤੋਂ ਸੁਭਾਗ ਕਾਲਜ ਨੂੰ ਪ੍ਰਾਪਤ ਹੋਇਆ ਹੈ ਅਤੇ ਇਸ ਮੁਕਾਬਲੇ ’ਚ ਪੰਜਾਬ ਸਮੇਤ ਸ਼ਿਮਲਾ, ਮੇਰਠ ਆਦਿ ਦੀਆਂ ਕਰੀਬ 27 ਟੀਮਾਂ ਨੇ ਹਾਕੀ ਦਾ ਪ੍ਰਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ ’ਚ ਉਕਤ ਪਹਿਲੇ ਸਥਾਨ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਦੂਜਾ ਅਤੇ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ, ਰੋਹਤਕ ਨੇ ਤੀਜਾ ਸਥਾਨ ਹਾਸਲ ਕੀਤਾ ਹੈ।ਇਸ ਟੂਰਨਾਮੈਂਟ ਦੌਰਾਨ ਦ੍ਰੋਣਾਚਾਰੀਆ ਐਵਾਰਡ ਜੇਤੂ ਰਾਸ਼ਟਰੀ ਹਾਕੀ ਕੋਚ ਬਲਦੇਵ ਸਿੰਘ, ਜੂਨੀਅਰ ਕੋਚ ਅਮਰਜੀਤ ਤੋਂ ਇਲਾਵਾ ਹੋਰ ਸਖਸ਼ੀਅਤਾਂ ਤੇ ਵਿਦਿਆਰਥੀ ਹਾਜ਼ਰ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …