Friday, December 13, 2024

ਸਰਕਾਰੀ ਕੰਨਿਆ ਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲੌਂਗੋਵਾਲ ਦੀਆਂ ਵਿਦਿਆਰਥਣਾਂ ਦਾ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਤਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਵਾਇਆ ਗਿਆ।ਵਿਦਿਆਰਥਣਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ ਵਿਖੇ ਲਿਜਾਇਆ ਗਿਆ।ਇਸ ਟੂਰ ਵਿੱਚ ਸਕੂਲ ਅਧਿਆਪਕ ਸ਼੍ਰੀਮਤੀ ਸੀਮਾ ਰਾਣੀ, ਸ੍ਰੀਮਤੀ ਸੋਨੂ ਬਾਂਸਲ, ਸ਼੍ਰੀਮਤੀ ਸ਼ਿੰਦਰਪਾਲ ਕੌਰ ਅਤੇ ਸ੍ਰੀਮਤੀ ਹਰਵਿੰਦਰ ਕੌਰ ਵੀ ਸ਼ਾਮਲ ਸਨ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …