ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ
ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ ਵਧੀਆ ਢੰਗ ਨਾਲ ਕਿਸ ਤਰ੍ਹਾਂ ਮਨਾਇਆ ਜਾ ਸਕਦਾ ਹੈ।
ਇਸ ਮੀਟਿੰਗ ਵਿੱਚ ਵੱਖ-ਵਿੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਾਨਯੋਗ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਕਿ ਕੇਵਲ ਦੋ ਸਾਲ ਦਾ ਹੀ ਸਮਾਂ ਸਾਡੇ ਕੋਲ ਹੈ ਅਤੇ 450 ਸਾਲਾ ਨੂੰ ਮਨਾਉਣ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾਣੀਆਂ ਹਨ।ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਇਸ ਸਮੇਂ ਸਾਫ ਸਫਾਈ, ਬਿਜਲੀ ਦੀਆਂ ਲਟਕਦੀਅ ਤਾਰਾਂ ਅਤੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨਾ ਹੈ।ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਬਾਹਰੋਂ ਆਉਣ ਵਾਲੇ ਯਾਤਰੂਆਂ ਨੂੰ ਰਸਤਿਆਂ ਦੀ ਸਹੀ ਜਾਣਕਾਰੀ ਨਹੀਂ ਮਿਲਦੀ, ਇਸ ਲਈ ਅੰਮ੍ਰਿਤਸਰ ਦੇ ਮੇਨਗੇਟ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਸਾਇਨ ਬੋਰਡ ਲਗਾਏ ਜਾਣ।ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਰਿਹਾਇਸ਼ਾਂ ਅਤੇ ਕਮਰੀਸ਼ੀਅਲ ਅਦਾਰਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੀਆਂ ਛੱਤਾਂ ਤੇ ਬੂਟੇ ਲਗਾਉਣ ਤਾਂ ਜੋ ਪ੍ਰਦੂਸ਼ਿਤ ਵਾਤਾਵਰਣ ਨੂੰ ਠੀਕ ਕੀਤਾ ਜਾ ਸਕੇ।ਕਈ ਹੋਰ ਸੰਸਥਾਵਾਂ ਦੇ ਮੈਂਬਰਾਂ ਨੇ ਮਾਨਯੋਗ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਦਾ ਕਿ ਹਾਲਗੇਟ ਤੋਂ ਲੈ ਕੇ ਜਲਿਆਂਵਾਲਾ ਬਾਗ ਤੱੱਕ ਵੱਡੀ ਗਿਣਤੀ ਵਿੱਚ ਭਿਖਾਰੀ ਹਨ, ਜਿੰਨਾਂ ਨੂੰ ਇਥੇ ਹਟਾਇਆ ਜਾਣਾ ਬਹੁਤ ਜਰੂਰੀ ਹੈ।ਸਭ ਤੋਂ ਵੱਡੀ ਸਮੱਸਿਆ ਨਜ਼ਾਇਜ ਕਬਜ਼ੇ ਅਤੇ ਅਵਾਰਾ ਕੁੱਤਿਆਂ ਦੀ ਵੀ ਹੈ।
ਸੰਧਵਾਂ ਨੇ ਕਿਹਾ ਕਿ ਸਰਕਾਰ 450 ਸਾਲਾ ਮਨਾਉਣ ਲਈ ਹਰੇਕ ਸੰਭਵ ਕਦਮ ਚੁਕੇਗੀ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਹਰੇਕ ਦੋ ਮਹੀਨਿਆਂ ਬਾਅਦ ਮੀਟਿੰਗ ਕੀਤੀ ਜਾਵੇਗੀ। ਸੰਧਵਾਂ ਨੇ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਕਾਰਜ਼ ਲਈ ਵੱਧ ਚੜ੍ਹ ਕੇ ਸਰਕਾਰ ਦਾ ਸਹਿਯੋਗ ਕਰਨ।ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੀ ਸਾਫ ਸਫਾਈ ਅਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਤੁਰੰਤ ਦਰੁਸਤ ਕੀਤਾ ਜਾਵੇ।ਬਿਜਲੀ ਦੀਆਂ ਲਟਕਦੀਆਂ ਤਾਰਾਂ, ਰਸਤੇ ਵਿੱਚ ਆਉਂਦੇ ਖੰਭੇ ਹਟਾਉਣ ਦੀ ਸ਼ੁਰੂਆਤ ਹੋ ਜਾਣੀ ਚਾਹੀਦੀ ਹੈ।
ਮੀਟਿੰਗ ਵਿੱਚ ਵਿਧਾਇਕ ਡਾ .ਅਜੈ ਗੁਪਤਾ, ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਕਮਿਸ਼ਨਰ ਨਗਰ ਗੁਲਪ੍ਰੀਤ ਸਿੰਘ ਔਲਖ ਅਤੇ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media