Wednesday, January 15, 2025

ਸਕੂਲ ਆਫ ਐਮੀਨੈਂਸ ਸਮਰਾਲਾ ਵਿਖੇ ਮਾਸ ਕਾਊਂਸਲਿੰਗ ਤਹਿਤ ਪ੍ਰੋਗਰਾਮ

ਸਮਰਾਲਾ, 30 ਨਵੰਬਰ (ਇੰਦਰਜੀਤ ਸਿੰਘ ਕੰਗ) – ਸਕੂਲ ਆਫ ਐਮੀਨੈਂਸ ਸਮਰਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਡਿੰਪਲ ਮਦਾਨ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਗੁਰਕ੍ਰਿਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸੁਮਨ ਲਤਾ, ਸਕੂਲ ਗਾਈਡੈਂਸ ਕਾਊਂਸਲਰ ਰਾਜਵਿੰਦਰ ਸਿੰਘ ਅਤੇ ਬਲਾਕ ਗਾਈਡੈਂਸ ਕਾਊਂਸਲਰ ਸਰਬਜੀਤ ਸਿੰਘ ਦੀ ਅਗਵਾਈ ‘ਚ ਮਾਸ ਕਾਊਂਸਲਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖ ਦੇ ਮੌਕੇ ਅਤੇ ਉਨ੍ਹਾਂ ਦੀਆਂ ਰੁਚੀਆਂ ਅਨੁਸਾਰ ਸਹੀ ਕੈਰੀਅਰ ਚੋਣ ਕਰਨ ਵਿੱਚ ਮਦਦ ਕਰਨਾ ਸੀ।ਪ੍ਰੋਗਰਾਮ ਵਿੱਚ ਤਜ਼ਰਬੇਕਾਰ ਕਾਊਂਸਲਰ ਅਤੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਭਾਗ ਲਿਆ।ਰਿਮਟ ਯੂਨੀਵਰਸਿਟੀ ਤੋਂ ਗਾਈਡੈਂਸ ਕਾਊਂਸਲਰ ਹਰਪ੍ਰੀਤ ਸਿੰਘ ਸੇਖੋਂ ਨੇ ਵਿਦਿਆਰਥੀਆਂ ਨੂੰ ਗਾਈਡੈਂਸ ਦਾ ਮਹੱਤਤਾ ਦੱਸਦੇ ਹੋਏ ਬਾਰਵੀਂ ਜਮਾਤ ਦੀ ਪੜ੍ਹਾਈ ਤੋਂ ਬਾਅਦ ਕਿੱਤਾ ਮੁਖੀ ਕੋਰਸਾਂ ਬਾਰੇ ਵਿਸਥਾਰ ਨਾਲ ਦੱਸਿਆ।ਉਨ੍ਹਾਂ ਥਲ ਸੈਨਾ, ਜਲ ਸੈਨਾ ਅਤੇ ਏਅਰ ਫੋਰਸ ਦੀ ਭਰਤੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ।
ਕੇਵਲ ਸਿੰਘ ਐਚ.ਆਰ ਹਾਈਵੇ ਇੰਡਸਟਰੀ ਲੁਧਿਆਣਾ ਨੇ ਵਿਦਿਆਰਥੀਆਂ ਨੂੰ ਐਪਰੈਂਟਸ਼ਿਪ ਪ੍ਰੋਗਰਾਮ ਰਾਹੀਂ ਪੈਸੇ ਕਮਾਉਣ ਦੇ ਨਾਲ ਨਾਲ ਸਕਿੱਲ ਕਿਵੇਂ ਹਾਸਲ ਕਰੀਏ, ਬਾਰੇ ਜਾਣਕਾਰੀ ਦਿੱਤੀ। ਚੰਡੀਗੜ੍ਹ ਗਰੁੱਪ ਆਫ ਕਾਲਜ਼ ਦੇ ਪ੍ਰੋਫੈਸਰ ਹਰਮੀਤ ਸਿੰਘ ਅਤੇ ਅਸਿਸਟੈਂਟ ਪ੍ਰੋਫੈਸਰ ਸਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਉਨ੍ਹਾਂ ਦੀਆਂ ਤਿਆਰੀ ਬਾਰੇ ਜਾਣਕਾਰੀ ਦਿੱਤੀ।ਬਲਾਕ ਗਾਈਡੈਂਸ ਕਾਊਂਸਲਰ ਸਰਬਜੀਤ ਸਿੰਘ ਨੇ ਦਸਵੀਂ ਜਮਾਤ ਤੋਂ ਬਾਅਦ ਅਗਲੇਰੀ ਪੜ੍ਹਾਈ ਵਾਸਤੇ ਵੱਖ-ਵੱਖ ਸਟਰੀਮਾਂ ਬਾਰੇ ਦੱਸਿਆ।ਪਿ੍ਰੰਸੀਪਲ ਸੁਮਨ ਲਤਾ ਨੇ ਵੱਖ-ਵੱਖ ਬੁਲਾਰਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਲੈਕਚਰਾਰ ਜਸਵਿੰਦਰ ਸਿੰਘ, ਵਰਿੰਦਰ ਕੁਮਾਰ, ਰਘੂਵੀਰ ਸਿੰਘ, ਰਜੀਵ ਰਤਨ, ਸੰਦੀਪ ਕੌਰ, ਮਨਜੀਤ ਕੌਰ, ਨੀਲਮ ਕੌਰ, ਰਾਧਾ ਬੰਗੜ, ਬਲਜਿੰਦਰ ਕੌਰ ਅਤੇ ਹੋਰ ਅਧਿਆਪਕ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …