Wednesday, December 11, 2024

ਅਕਾਲ ਅਕੈਡਮੀ ਚੀਮਾ ਵਿਖੇ ਸਪੋਰਟਸ ਮੀਟ ਦਾ ਆਯੋਜਨ

ਸੰਗਰੂਰ, 30 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ (ਅੰਗਰੇਜ਼ੀ ਮਾਧਿਅਮ) ਵਿਖੇ ਸਪੋਰਟਸ ਮੀਟ ਕਰਵਾਈ ਗਈ।ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਨੇ ਖੇਡਾਂ ਵਿੱਚ ਭਾਗ ਲਿਆ।ਦਿਨ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ।ਉਪਰੰਤ ਬੱਚਿਆਂ ਨੇ ਇਮਾਨਦਾਰੀ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰਣ ਕੀਤਾ।
ਸਪੋਰਟਸ ਮੀਟ ਵਿੱਚ ਚੀਫ ਗੈਸਟ ਵਜੋਂ ਐਸ.ਐਸ.ਪੀ ਸੰਗਰੂ ਸਰਤਾਜ ਸਿੰਘ ਚਾਹਲ, ਗੁਰਦੁਵਾਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ ਕਾਕਾ ਵੀਰ ਅਤੇ ਹੋਰ ਪਤਵੰਤੇ ਹਾਜ਼ਰ ਸਨ।ਵਿਦਿਆਰਥੀਆਂ ਲਈ 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, ਲੰਬੀ ਛਾਲ, ਉੱਚੀ ਛਾਲ, ਸ਼ਾਰਟਪੁਟ, ਰੱਸਾਕਸ਼ੀ, ਡੱਡੂ ਦੌੜ, ਰਿਲੇਅ ਦੌੜ ਵਰਗੀਆਂ ਖੇਡਾਂ ਕਰਵਾਈਆਂ ਗਈਆਂ।ਵਿਦਿਆਰਥੀਆਂ ਨੇ ਸ਼ਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।ਬੱਚਿਆਂ ਨੇ ਖੇਡਾਂ ਦਾ ਬਹੁਤ ਹੀ ਆਨੰਦ ਮਾਣਿਆ।
ਅਕੈਡਮੀ ਦੇ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਗੁਰਦੁਵਾਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ (ਕਾਕਾ ਵੀਰ) ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਪ੍ਰਿੰਸੀਪਲ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਦੱਸੀ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …