ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ
ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤਾ ਗਿਆ ਹੈ।
ਵਿਭਾਗ ਦੇ ਡਾਇਰੈਕਟਰ ਪ੍ਰੋ. ਅਨੁਪਮ ਕੌਰ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ), ਟੈਕਸਾਈਲ ਡਿਜਾਈਨਿੰਗ (ਬਾਰਵੀਂ ਪਾਸ ਲੜਕੀਆਂ ਵਾਸਤੇ), ਵੈਬ ਡਿਵੈਲਪਮੈਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ), ਵੈਬ ਡਿਜਾਈਨਿੰਗ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ), ਕੰਪਿਊਟਰ ਬੇਸਿਕ ਕੰਸੈਪਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ), ਨੈਨੀ (ਬਾਰਵੀਂ ਪਾਸ ਲੜਕੀਆਂ ਵਾਸਤੇ), ਡਾਇਟ ਐਂਡ ਨਿਉਟ੍ਰੀਸ਼ਅਨ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ), ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ), ਬਿਓੂਟੀ ਕਲਚਰ (ਈਵਨਿੰਗ ਗਰੂਪ ਬਾਰਵੀਂ ਪਾਸ ਲੜਕਿਆਂ ਵਾਸਤੇ) ਅਤੇ ਕਮਿਊਨਿਕੇਸ਼ਨ ਸਕਿਲਜ਼ ਇੰਨ ਇੰਗਲਿਸ਼ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ) ਸ਼ਾਮਲ ਹਨ।
ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in/lifelong/default.aspx`ਤੇ ਆਨਲਾਈਨ ਦਾਖਲਾ ਫਾਰਮ ਭਰ ਸਕਦੇ ਹਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media