ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਵਨ-ਪੰਜਾਬ ਗਰਲਜ਼ ਬਟਾਲੀਅਨ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਦੇ ਐਨ.ਸੀ.ਸੀ ਕੈਡਿਟਾਂ ਨੇ ਨੈਸ਼ਨਲ ਕੈਡੇਟ ਕੋਰ ਦਾ ਸਥਾਪਨਾ ਦਿਵਸ ਮਨਾਇਆ।ਸ਼ਰਧਾਂਜਲੀ ਵਜੋਂ ਕਾਲਜ ਦੇ ਐਨ.ਸੀ.ਸੀ ਯੂਨਿਟ ਨੇ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ, ਜਿਸ ਵਿੱਚ ਇੱਕ ਰੁੱਖ ਲਗਾਉਣ ਦੀ ਮੁਹਿੰਮ ਅਤੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਐਨ.ਸੀ.ਸੀ ਦਿਵਸ ਨੌਜਵਾਨਾਂ, ਉਨ੍ਹਾਂ ਦੀ ਸਮਰੱਥਾ ਅਤੇ ਦੇਸ਼ ਦੀ ਸੇਵਾ ਕਰਨ ਦੀ ਵਚਨਬੱਧਤਾ ਦਾ ਜਸ਼ਨ ਹੈ।ਉਨ੍ਹਾਂ ਕੈਡਿਟਾਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਅਦਿਤੀ ਜੈਨ ਅਤੇ ਲੈਫਟੀਨੈਂਟ ਡਾ. ਅਮਨਦੀਪ ਕੌਰ ਸਮੇਤ ਐਨ.ਸੀ.ਸੀ ਕੈਡਿਟ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …