ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ
ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿੱਚ ਕਰਵਾਉਣ ਲਈ ਕਿਹਾ ਹੈ।ਪੱਤਰ ਵਿੱਚ ਕਿਹਾ ਗਿਆ ਹੈ ਕਿ ਦਸੰਬਰ ਮਹੀਨੇ ਦਾ ਦੂਜਾ ਪੰਦਰਵਾੜਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨ੍ਹਾਂ ਦਿਨਾਂ ’ਚ ਭਾਵੁਕਤਾ ਅਤੇ ਵੈਰਾਗ ਵਿਚੋਂ ਲੰਘਦੀ ਹੈ ਅਤੇ ਆਪਣੇ ਸ਼ਹੀਦਾਂ ਦੇ ਸਤਿਕਾਰ ਵਜੋਂ ਕਿਸੇ ਵੀ ਤਰ੍ਹਾਂ ਦੇ ਖ਼ੁਸ਼ੀ ਵਾਲੇ ਸਮਾਗਮ ਕਰਨ ਤੋਂ ਗੁਰੇਜ਼ ਕਰਦੀ ਹੈ।ਸੰਗਤਾਂ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇਹ ਦਿਹਾੜੇ ਸ਼ਰਧਾ ਪੂਰਵਕ ਮਨਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਬੰਸਦਾਨੀ ਸ੍ਰੀ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੀ 6 ਜਨਵਰੀ 2025 ਨੂੰ ਆ ਰਿਹਾ ਹੈ, ਜੋ ਸਿੱਖ ਕੌਮ ਵੱਲੋਂ ਪੂਰੇ ਵਿਸ਼ਵ ਵਿਚ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media