ਅੰਮ੍ਰਿਤਸਰ, 2 ਦਸੰੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਦੇ ਨਿਰਦੇਸ਼ਾਂ ਅਨੁਸਾਰ ਫੈਕਲਟੀ ਅਤੇ ਵਿਦਿਆਰਥੀਆਂ ਵਿੱਚ ਸੰਵਿਧਾਨਕ ਮੁੱਲਾਂ ਨੂੰ ਉਤਸ਼ਾਹਿਤ ਕਰਨ ਲਈ ਸੰਵਿਧਾਨ ਦਿਵਸ ਮਨਾਇਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਫੈਕਲਟੀ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਸੰਵਿਧਾਨ ਦੀਆਂ ਮੂਲ ਕਦਰਾਂ-ਕੀਮਤਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਦਰਜ਼ ਮੁੱਲਾਂ ਦੀ ਮਹੱਤਤਾ ਬਾਰੇ ਦੱਸਿਆ।ਨਿਆਂ, ਸੁਤੰਤਰਤਾ, ਸਮਾਨਤਾ ਅਤੇ ਭਾਈਚਾਰੇ ਦੀਆਂ ਧਾਰਨਾਵਾਂ `ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪ੍ਰਸਤਾਵਨਾ ਸਾਨੂੰ ਇੱਕ ਵਧੇਰੇ ਨਿਆਂਪੂਰਨ, ਸੰਮਲਿਤ ਅਤੇ ਸਦਭਾਵਨਾ ਵਾਲੇ ਸਮਾਜ ਵੱਲ ਸੇਧ ਦੇ ਕੇ ਇੱਕ ਏਕੀਕ੍ਰਿਤ ਸ਼ਕਤੀ ਵਜੋਂ ਕੰਮ ਕਰਦੀ ਹੈ।
ਇਸ ਮੌਕੇ `ਤੇ ਡਾ. ਅਨੀਤਾ ਨਰਿੰਦਰ ਡੀਨ ਕਮਿਊਨਿਟੀ ਡਿਵੈਲਪਮੈਂਟ ਇਨੀਸ਼ੀਏਟਿਵਜ਼, ਸ਼੍ਰੀਮਤੀ ਸੁਰਭੀ ਸੇਠੀ, ਡਾ. ਨਿਧੀ ਅਗਰਵਾਲ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਅਤੇ ਡਾ. ਸਾਹਿਲ ਗੁਪਤਾ ਸਮੇਤ ਆਫਿਸ ਬੀਅਰਰਜ਼ ਹਾਜ਼ਰ ਸਨ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …