ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ ਵਲੋਂ ਸਥਾਪਿਤ ਆਤਮ ਪਬਲਿਕ ਸਕੂਲ ਇਸਲਾਮਾਬਾਦ ਦਾ ਸਲਾਨਾ ਸਮਾਗਮ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ ਦੀ ਸਮੂਲੀਅਤ ਨਾਲ ਯਾਦਗਾਰੀ ਹੋ ਨਿਬੜਿਆ।ਸਕੂਲ ਦੇ ਲਗਭਗ ਇੱਕ ਹਜ਼ਾਰ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਗੀਤ-ਸੰਗੀਤ, ਨੱਚਣ-ਗਾਉਣ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਨਾਲ ਅਧਿਆਪਕਾਂ, ਮਾਪਿਆਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਮਨ ਮੋਹਿਆ।
ਫਿਲਮੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਅਤੇ ਪ੍ਰਮੁੱਖ ਸਿੱਖਿਆ ਸ਼ਾਸਤਰੀ ਸਵਰਨ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਏ ਇਸ ਸਮਾਗਮ ਵਿੱਚ ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਮੋਹਿਤ ਸਹਿਦੇਵ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ, ਜਦਕਿ ਸਕੂਲ ਪ੍ਰਿੰਸੀਪਲ. ਅੰਕਿਤਾ ਸਹਿਦੇਵ ਅਤੇ ਕੋਮਲ ਸਹਿਦੇਵ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ।
ਫਿਲਮੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਕਾਬਲੇ ਬਾਜੀ ਦੇ ਯੁੱਗ ਵਿੱਚ ਬੱਚਿਆਂ ਨੂੰ ਸਿਲੇਬਸ ਦੇ ਨਾਲ ਨਾਲ ਅਗਾਂਹਵਧੂ ਪੁਸਤਕਾਂ ਦਾ ਗਿਆਨ ਵੀ ਹਾਸਲ ਕਰਨਾ ਚਾਹੀਦਾ ਹੈ।ਡਿਗਰੀਆਂ ਰੋਜ਼ੀ ਰੋਟੀ ਕਮਾਉਣ ਦਾ ਜ਼ਰੀਆ ਬਣਦੀਆਂ ਹਨ ਅਤੇ ਪੁਸਤਕਾਂ ਦੁਨੀਆਂ ਨੂੰ ਸਮਝਣ ਵਿੱਚ ਸਹਾਈ ਹੁੰਦੀਆਂ ਹਨ।ਸਵਰਨ ਸਿੰਘ ਭੰਗੂ ਹੁਰਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਨ ਲਈ ਸੋਸ਼ਲ ਮੀਡੀਏ ਦੇ ਛਲਾਵੇ ਤੋਂ ਬਚਦਿਆਂ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀ ਹਮੇਸ਼ਾਂ ਕਦਰ ਕਰਨੀ ਚਾਹੀਦੀ ਹੈ।
ਦੋ ਹਿੱਸਿਆਂ ਵਿੱਚ ਚੱਲੇ ਇਸ ਸਮਾਗਮ ਵਿੱਚ ਕਹਾਣੀਕਾਰ ਦੀਪ ਦੇਵਿੰਦਰ ਸਿੰਘ, ਗਜ਼ਲਗੋ ਐਸ ਨਸੀਮ, ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਹਰਪ੍ਰੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਓ.ਪੀ ਸੋਨੀ, ਵਿਕਾਸ ਸੋਨੀ, ਰਾਸਾ ਦੇ ਪ੍ਰਧਾਨ ਹਰਪਾਲ ਸਿੰਘ ਯੂ.ਕੇ ਪ੍ਰਿੰ. ਕੁਲਵਿੰਦਰ ਕੌਰ ਆਦਿ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਸਨਮਾਨ ਤਕਸੀਮ ਕੀਤੇ।
ਇਸ ਸਮੇਂ ਪਰਮਜੀਤ ਕੌਰ, ਸੁਭਾਸ਼ ਪਰਿੰਦਾ, ਨਵਦੀਪ ਕੁਮਾਰ, ਤ੍ਰਿਪਤਾ, ਕਮਲਪ੍ਰੀਤ, ਕਿਰਨ ਜੋਤੀ, ਮੀਨਾਕਸ਼ੀ, ਪੂਨਮ, ਅਕਸ਼ੈ ਮਹਿਰਾ ਅਤੇ ਅੰਨਦ ਕਿਸ਼ੋਰ ਤੋਂ ਇਲਾਵਾ ਵੱਡੀ ਗਿਣਤੀ ‘ਚ ਅਧਿਆਪਕ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …