Friday, July 4, 2025
Breaking News

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ ਭਰ ਦੇ ਮਹਿਲਾ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਵਿਕਾਸ ਕਾਰਜ਼ਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਅੱਗੇ ਹੋ ਕੇ ਕੰਮ ਕਰਨ ਸਰਕਾਰ ਤੁਹਾਡੇ ਹਰ ਕਦਮ ‘ਤੇ ਸਾਥ ਦੇਵੇਗੀ।ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਾਰ 53 ਫੀਸਦੀ ਮਹਿਲਾ ਸਰਪੰਚ ਚੁਣ ਕੇ ਲੋਕਾਂ ਨੇ ਆਪਣੇ ਆਪਣੇ ਪਿੰਡਾਂ ਦੇ ਮੋਹਤਬਰ ਬਣਾਏ ਹਨ।ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਾਲ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ।ਸੂਬਾ ਸਰਕਾਰ ਸਰਪੰਚਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ।
ਉਨਾਂ ਮਹਿਲਾ ਸਰਪੰਚਾਂ ਨੂੰ ਸੂਬੇ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਜੋ ਕਿ ਅੰਮ੍ਰਿਤਸਰ ਵਿੱਚ ਬਤੌਰ ਮਹਿਲਾ ਪਹਿਲੇ ਡਿਪਟੀ ਕਮਿਸ਼ਨਰ ਬਣ ਕੇ ਆਏ ਹਨ, ਨੇ ਵੀ ਮਹਿਲਾ ਸਰਪੰਚਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਨੂੰ ਸਰਕਾਰੀ ਦਫਤਰਾਂ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਉਹ ਪੰਚਾਇਤ ਨੂੰ ਨਾਲ ਲੈ ਕੇ ਕੰਮ ਕਰਨ, ਪੰਚਾਇਤ ਵਿਭਾਗ ਹਰ ਵੇਲੇ ਮਦਦ ਲਈ ਉਨ੍ਹਾਂ ਨਾਲ ਹੈ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …