ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਜਿਲਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਦੇ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ।ਇਸ ਸਬੰਧੀ ਪੇਂਟਿੰਗ ਮੁਕਾਬਲਾ ਅਤੇ ਇੱਕ ਗੈਸਟ ਲੈਕਚਰ ਦਿਵਾਇਆ ਗਿਆ, ਤਾਂ ਜੋ ਬੱਚਿਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਜਾਗਰੂਕ ਕੀਤਾ ਜਾ ਸਕੇ।ਮੁਕਾਬਲੇ ‘ਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ, ਈਕੋ ਕਲੱਬ ਅਤੇ ਕਿਸ਼ੋਰ ਅਵੱਸਥਾ ਇੰਚਾਰਜ਼ ਮੈਡਮ ਅਮਨਜੋਤ, ਮੈਡਮ ਰਾਣੀ ਸਾਇੰਸ ਮਿਸਟ੍ਰੈਸ, ਮੈਡਮ ਬਲਵਿੰਦਰ ਕੌਰ ਸਾਇੰਸ ਮਿਸਟ੍ਰੈਸ ਸਮੇਤ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …