ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ) ਵਿਖੇ
27ਵੀਂ ਸਲਾਨਾ ਅੰਤਰ ਹਾਊਸ ਅਥਲੈਟਿਕਸ ਮੀਟ ਕਰਵਾਈ ਗਈ।ਖੇਡ ਸਮਾਰੋਹ ਦੇ ਸ਼ੁਰਆਤੀ ਪ੍ਰੋਗਰਾਮ ਵਿੱਚ ਡੀ.ਐਸ.ਪੀ ਸੁਨਾਮ ਹਰਵਿੰਦਰ ਸਿੰਘ ਖ਼ਹਿਰਾ, ਏ.ਐਸ.ਆਈ ਚੀਮਾ ਹਰਬੰਸ ਸਿੰਘ ਅਤੇ ਗੁਰਦੁਆਰਾ ਜਨਮ ਸਥਾਨ ਚੀਮਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ) ਅਤੇ ਹੋਰ ਪਤਵੰਤਿਆਂ ਨੇ ਹਾਜ਼ਰੀ ਭਰੀ।ਵਿਦਿਆਰਥੀਆਂ ਨੇ ਮਾਰਚ ਪਾਸਟ ਦੁਆਰਾ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ।ਗੁਰਬਾਣੀ ਸ਼ਬਦ ਕੀਰਤਨ ਤੋਂ ਬਾਅਦ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਖੇਡ ਪ੍ਰਦਰਸ਼ਨ ਕਰਨ ਦੀ ਸਹੁੰ ਚੁੱਕਾਈ ਗਈ।ਮੁੱਖ ਮਹਿਮਾਨ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਅਤੇ ਡੀ.ਐਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ।ਇੰਨ੍ਹਾਂ ਖੇਡ ਮੁਕਾਬਲਿਆਂ ਵਿੱਚ 100 ਮੀਟਰ, 200 ਮੀਟਰ, 400 ਮੀਟਰ ਦੌੜਾਂ, ਗੋਲਾ ਸੁੱਟਣ,ਬਲੰਮੀ ਛਾਲ, ਉੱਚੀ ਛਾਲ, ਰੱਸਾ-ਕਸੀ, ਰਿਲੇਅ ਰੇਸ ਅਤੇ ਹੋਰ ਮੁਕਾਬਲਿਆਂ ਨਾਲ ਛੋਟੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ।ਸਾਰੇ ਵਿਦਿਆਰਥੀਆਂ ਨੇ ਬੜੇ ਚਾਅ ਤੇ ਉਤਸ਼ਾਹ ਨਾਲ ਇਹਨਾਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਡੀ.ਐਸ.ਪੀ ਸਾਹਿਬ ਅਤੇ ਜਗਜੀਤ ਸਿੰਘ ਕਾਕਾ ਵੀਰ ਵਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਪਿੱਛਲੇ ਸਾਲ ਸੈਸ਼ਨ 2023-24 ਵਿੱਚ ਵਧੀਆ ਵਿੱਦਿਅਕ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਖੇਡਾਂ ਦੀ ਸਮਾਪਤੀ ‘ਤੇ ਸਕੂਲ ਦੇ ਮੁਖੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Check Also
ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-੧੪ ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ …
Punjab Post Daily Online Newspaper & Print Media