Thursday, July 10, 2025

ਯੂਨੀਵਰਸਿਟੀ ਦੇ 106 ਵਿਦਿਆਰਥੀਆਂ ਨੂੰ ਟੀ.ਸੀ.ਐਸ ਵੱਲੋਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ੱਲੋਂ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ) ਕੰਪਨੀ ਵੱਲੋਂ ਯੂਨੀਵਰਸਿਟੀ ਦੇ ਬੈਚ 2025 ਦੇ ਬੀ.ਟੈਕ ਅਤੇ ਐਮ.ਸੀ.ਏ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਨਾਮਵਰ ਕੰਪਨੀ ਨੇ ਇਹਨਾਂ ਕੋਰਸਾਂ ਵਿੱਚੋਂ ਯੂਨੀਵਰਸਿਟੀ ਦੇ 106 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ ਕੀਤੀ ਅਤੇ ਇਹਨਾਂ ਵਿਦਿਆਰਥੀਆਂ ਨੂੰ 3.36 ਲੱਖ ਤੋਂ 7.00 ਲੱਖ ਰੁਪਏ ਸਾਲਾਨਾ ਤਨਖਾਹ `ਤੇ ਪੈਕੇਜ਼ਾਂ ਦੀ ਪੇਸ਼ਕਸ਼ ਕੀਤੀ ਗਈ ਹੈ।ਇਨ੍ਹਾਂ ਵਿੱਚ ਮੁੱਖ ਕੈਂਪਸ ਅੰਮ੍ਰਿਤਸਰ ਖੇਤਰੀ ਕੈਂਪਸ ਜਲੰਧਰ ਅਤੇ ਗੁਰਦਾਸਪੁਰ ਕੈਂਪਸ ਨਾਲ ਸਬੰਧਤ ਵਿਦਿਆਰਥੀ ਸ਼ਾਮਿਲ ਹਨ।ਇਹ ਵਿਦਿਆਰਥੀ ਆਪੋ-ਆਪਣੇ ਕੋਰਸ ਪਾਸ ਕਰਨ ਤੋਂ ਬਾਅਦ ਆਪਣੀ ਨੌਕਰੀ ਜੁਆਇਨ ਕਰਨਗੇ।
ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚੰਗੇ ਅਕਾਦਮਿਕ ਅਤੇ ਖੋਜ ਮਾਹੌਲ ਤੇ ਵਧੀਆ ਬੁਨਿਆਦੀ ਢਾਂਚੇ ਕਾਰਨ ਵਿਦਿਆਰਥੀਆਂ ਦੀ ਕਾਰਪੋਰੇਟ ਜਗਤ ਵਿੱਚ ਬਹੁਤ ਮੰਗ ਹੈ।ਰਜਿਸਟਰਾਰ ਡਾ. ਕੇ.ਐਸ. ਕਾਹਲੋਂ ਨੇ ਕਿਹਾ ਕਿ ਵੱਖ-ਵੱਖ ਨਾਮੀ ਕੰਪਨੀਆਂ ਦਾ ਯੂਨੀਵਰਸਿਟੀ ਕੈਂਪਸ ਦਾ ਦੌਰਾ ਆਪਣੇ ਆਪ ਵਿੱਚ ਯੂਨੀਵਰਸਿਟੀ ਅਧਿਕਾਰੀਆਂ ਦੁਆਰਾ ਕੀਤੇ ਗਏ ਵਧੀਆ ਬੁਨਿਆਦੀ ਢਾਂਚੇ ਅਤੇ ਅਕਾਦਮਿਕ ਪਹਿਲਕਦਮੀਆਂ ਨੂੰ ਬਿਆਨ ਕਰਦਾ ਹੈ।
ਡਾ. ਅਮਿਤ ਚੋਪੜਾ ਡਾਇਰੈਕਟਰ ਨੇ ਇਸ ਸ਼ਾਨਦਾਰ ਸਫਲਤਾ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ

Check Also

ਸੰਤ ਬਾਬਾ ਤੇਜਾ ਸਿੰਘ ਜੀ ਦੀ 60ਵੀਂ ਸਲਾਨਾ ਬਰਸੀ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਆਯੋਜਿਤ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ, ਬੜੂ ਸਾਹਿਬ ਵਲੋਂ 20ਵੀਂ ਸਦੀ ਦੇ ਮਹਾਨ …