Wednesday, December 11, 2024

ਪਰਮਲ ਸਿੰਘ ਤੇ ਗੁਰਪ੍ਰੀਤ ਕੌਰ ਨੇ ਜੁਡੋ ‘ਚ ਜਿੱਤੇ ਕਾਂਸੀ ਦੇ ਤਗਮੇ

ਭੀਖੀ, 4 ਦਸੰਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਦੁਆਰਾ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਹਾਈ ਸਕੂਲ ਧਲੇਵਾਂ ਦੇ ਵਿਦਿਆਰਥੀਆਂ ਨੇ ਪੂਰੇ ਪੰਜਾਬ ਵਿੱਚੋਂ ਤੀਸਰਾ ਸਥਾਨ ਹਾਸਲ ਕਰ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਮਾਸਟਰ ਮਨੋਜ ਸਿੰਗਲਾ ਨੇ ਦੱਸਿਆ ਕਿ ਸਕੂਲ ਦੇ ਦੋ ਵਿਦਿਆਰਥੀ ਪਰਮਪਾਲ ਸਿੰਘ ਨੌਵੀ ਜਮਾਤ ਅਤੇ ਗੁਰਪ੍ਰੀਤ ਕੌਰ ਅੱਠਵੀਂ ਕਲਾਸ ਨੇ ਜੁਡੋ ਖੇਡਾਂ ‘ਚ ਪੂਰੇ ਪੰਜਾਬ ਵਿੱਚੋਂ ਤੀਸਰਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਗਮੇ ਜਿੱਤੇ ਹਨ।ਸਕੂਲ ਮੁਖੀ ਮਨਪ੍ਰੀਤ ਸੇਖੋਂ ਨੇ ਬੱਚਿਆਂ ਤੇ ਉਹਨਾਂ ਦੇ ਮਾਂ ਪਿਤਾ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਰੁਚੀ ਵਧਾਉਣੀ ਚਾਹੀਦੀ ਹੈ, ਕਿਉਂਕਿ ਖੇਡਾਂ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਕਰਦੀਆਂ ਹਨ।
ਇਸ ਮੌਕੇ ਡੀ.ਪੀ ਮੈਡਮ ਸੁਖਵਿੰਦਰ ਕੌਰ, ਮੈਡਮ ਕੁਲਵਿੰਦਰ, ਮੈਡਮ ਹਰਲੀਨ, ਮੈਡਮ ਸੁਖਬੀਰ, ਮਾਸਟਰ ਬੁੱਧ ਰਾਮ, ਜਗਜੀਵਨ, ਅਵਤਾਰ ਸਿੰਘ ਅਤੇ ਮਨੀਸ਼ ਕੁਮਾਰ ਆਦਿ ਮੌਜ਼ੂਦ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …