Thursday, August 7, 2025
Breaking News

ਧਾਲੀਵਾਲ ਨੇ ਨਗਰ ਨਿਗਮ ਤੋਂ ਮੰਗੀ ਜਾਇਜ਼ ਉਸਾਰੀਆਂ ਦੀ ਸੂਚੀ

ਨਿਗਰਾਨ ਕਮੇਟੀ ਦੀ ਹਾਜ਼ਰੀ ਵਿੱਚ ਹੀ ਵੰਡੀ ਜਾਵੇ ਡੀਪੂਆਂ ‘ਤੇ ਕਣਕ – ਧਾਲੀਵਾਲ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਮੀਖਿਆ ਕਰਨ ਲਈ ਕੀਤੀ ਗਈ ਉੱਚ ਪਧਰੀ ਮੀਟਿੰਗ ‘ਚ ਨਗਰ ਨਿਗਮ ਕੋਲੋਂ ਜਾਇਜ਼ ਉਸਾਰੀਆਂ ਦੀ ਸੂਚੀ ਮੰਗੀ ਹੈ।ਉਨਾਂ ਕਿਹਾ ਕਿ ਨਿਗਮ ਵਲੋਂ ਪਾਸ ਹੋਈਆਂ ਉਸਾਰੀਆਂ ਦੀ ਸੂਚੀ ਦੇ ਨਾਲ ਉਹ ਨਜਾਇਜ਼ ਹੋ ਰਹੀਆਂ ਉਸਾਰੀਆਂ ਤੱਕ ਪਹੁੰਚ ਸਕਣਗੇ।ਉਹਨਾਂ ਕਿਹਾ ਕਿ ਸਾਨੂੰ ਨਜਾਇਜ਼ ਉਸਾਰੀਆਂ ਰੋਕਣ ਲਈ ਪਹਿਲਾਂ ਹਰਕਤ ਵਿੱਚ ਆਉਣ ਦੀ ਲੋੜ ਹੈ, ਨਾ ਕਿ ਉਸਾਰੀ ਤੋਂ ਬਾਅਦ ਉਸ ਨੂੰ ਢਾਉਣ ਜਾਂ ਉਸ ‘ਤੇ ਪਾਬੰਦੀਆਂ ਲਗਾਉਣ ਵਰਗੇ ਫੈਸਲੇ ਲੈਣ ਦੀ।ਧਾਲੀਵਾਲ ਨੇ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਹਰੇਕ ਹਲਕੇ ਨੂੰ 150 ਕਰੋੜ ਰੁਪਈਆ ਵਿਕਾਸ ਕਾਰਾਂ ਲਈ ਦਿੱਤਾ ਗਿਆ ਸੀ ਅਤੇ ਇਹ ਦੱਸਿਆ ਜਾਵੇ ਕਿ ਅੰਮ੍ਰਿਤਸਰ ਵਿੱਚ ਇਹ ਪੈਸਾ ਕਿਥੇ ਅਤੇ ਕਿੰਨਾ ਲੱਗਾ ਹੈ, ਇਸ ਦੇ ਨਾਲ ਹੀ ਉਹਨਾਂ ਨੇ ਨਗਰ ਨਿਗਮ ਕੋਲੋਂ ਹੁਣ ਤੱਕ ਜਾਰੀ ਕੀਤੇ ਗਏ ਟੈਂਡਰਾਂ ਅਤੇ ਕਰਵਾਏ ਜਾ ਰਹੇ ਕੰਮਾਂ ਦੀ ਸੂਚੀ ਦੀ ਮੰਗ ਵੀ ਕੀਤੀ।ਲੰਮੇ ਸਮੇਂ ਤੋਂ ਬੰਦ ਪਏ ਰੀਗੋ ਬ੍ਰਿਜ਼ ਪੁਲ ਦੇ ਕੋਲ ਬਣ ਰਹੇ ਹੋਟਲ ਵਲੋਂ ਪਾਸ ਕਰਵਾਈ ਗਈ ਇਮਾਰਤ ਦਾ ਨਕਸ਼ਾ ਵੀ ਮੰਗਿਆ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਉਸਾਰੀ ਨਿਯਮਾਂ ਅਨੁਸਾਰ ਹੋ ਰਹੀ ਹੈ ਜਾਂ ਨਹੀਂ।
ਵਿਧਾਇਕ ਇੰਦਰਬੀਰ ਸਿੰਘ ਨਿੱਝਰ ਵਲੋਂ ਕਣਕ ਦੀ ਵੰਡ ਵੇਲੇ ਲੋਕਾਂ ਨੂੰ ਹੁੰਦੀ ਪਰੇਸ਼ਾਨੀ ਸੁਣਦੇ ਹੀ ਧਾਲੀਵਾਲ ਨੇ ਹਦਾਇਤ ਕੀਤੀ ਕਿ ਕੋਈ ਵੀ ਡੀਪੂ ਹੋਲਡਰ ਨਿਗਰਾਨ ਕਮੇਟੀ ਦੀ ਗੈਰਹਾਜ਼ਰੀ ਵਿੱਚ ਕਣਕ ਦੀ ਵੰਡ ਨਾ ਕਰੇ।ਉਹਨਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਡੀਪੂ ਇੰਨੇ ਵਜੇ ਤੋਂ ਇੰਨੇ ਵਜੇ ਤੱਕ ਖੁੱਲਣਗੇ।ਧਾਲੀਵਾਲ ਨੇ ਫਤਿਹਗੜ੍ਹ ਚੂੜੀਆਂ ਸੜਕ ਉਤੇ ਲਾਈਟਾਂ ਲਗਾਉਣ ਅਤੇ ਵੱਲਾ ਮੰਡੀ ਵਿਚੋਂ ਨਜਾਇਜ਼ ਫੜੀਆਂ ਚੁਕਾਉਣ ਲਈ ਸੰਬੰਧਿਤ ਵਿਭਾਗਾਂ ਨੂੰ ਦੋ ਦਿਨ ਦਾ ਸਮਾਂ ਦਿੰਦੇ ਹੋਏ ਇਹ ਕੰਮ ਪਹਿਲ ਦੇ ਅਧਾਰ ‘ਤੇ ਕਰਨ ਲਈ ਕਿਹਾ।ਮੀਟਿੰਗ ਵਿੱਚ ਸ਼ਹਿਰ ਦੀ ਸਫਾਈ, ਸੀਵਰੇਜ਼ ਪਾਰਕਾਂ ਦਾ ਰੱਖ ਰਖਾਓ ਤੇ ਸੜਕਾਂ ਨਜਾਇਜ਼ ਉਸਾਰੀਆਂ ਦੇ ਮੁੱਦੇ ਹਾਵੀ ਰਹੇ।
ਇਸ ਮੌਕੇ ਵਿਧਾਇਕ ਅਜੇ ਗੁਪਤਾ, ਵਿਧਾਇਕ ਜਸਬੀਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …