Thursday, December 12, 2024

ਡਿਪਟੀ ਕਮਿਸ਼ਨਰ ਨੇ ਵਿਰਾਸਤੀ ਗਲੀ ‘ਚ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੰਕੜਾ ਵਿਭਾਗ ਅਤੇ ਨਗਰ ਨਿਗਮ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਵਿਰਾਸਤੀ ਗਲੀ ਵਿਖੇ ਚਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਹਦਾਇਤ ਕੀਤੀ ਕਿ ਯਾਤਰੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਂਬਰ ਰਾਜ ਸਭਾ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਹੈਰੀਟੇਜ਼ ਸਟਰੀਟ ਵਿਖੇ ਵੱਖ-ਵੱਖ ਕੰਮਾਂ ਨੁੰ ਕਰਵਾਉਣ ਲਈ 1,50,60,806/- ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਗ੍ਰਾਂਟ ਰਾਹੀਂ ਹੈਰੀਟੇਜ਼ ਸਟਰੀਟ ਦੀ ਮੁਰੰਮਤ, 2 ਗੌਫ ਕਾਰਟ, ਡਸਟਬਿਨ, 1 ਸਵੀਪਿੰਗ ਮਸ਼ੀਨ, ਨਵੇਂ ਪੌਦੇ ਲਗਾਉਦ ਸਬੰਧੀ ਅਤੇ ਹੈਰੀਟੇਜ਼ ਸਟਰੀਟ ਵਿਖੇ ਨਵੀਆਂ ਲਾਈਟਾਂ ਲਗਾਈਆਂ ਜਾਣਗੀਆਂ।ਉਨਾਂ ਦੱਸਿਆ ਕਿ ਮਾਨਯੋਗ ਡਾ. ਸਾਹਨੀ ਵਲੋਂ ਕਿਹਾ ਗਿਆ ਹੈ ਕਿ 2 ਗੌਲਫ ਕਾਰਟ ਨੂੰ ਚਲਾਉਣ ਲਈ 2 ਡਰਾਈਵਰਾਂ ਦੀ ਆਉਟਸੋਰਸ ਰਾਹੀਂ ਭਰਤੀ ਕੀਤੀ ਜਾਵੇਗੀ ਅਤੇ ਇਨਾਂ ਦੀ ਤਨਖਾਹ ਐਮ.ਪੀ. ਲੈਂਡ ਫੰਡ ਵਿਚੋਂ ਕੀਤੀ ਜਾਵੇਗੀ। ਮੈਡਮ ਸਾਹਨੀ ਨੇ ਦੱਸਿਆ ਕਿ ਹੈਰੀਟੇਜ ਸਟਰੀਟ ਵਿਖੇ ਡਸਟਬਿਨ ਹਰ ਚੌਂਕ ਚੁਰਾਹੇ ਵਿਚ ਰੱਖੇ ਜਾਣ ਅਤੇ ਸਵੀਪਿੰਗ ਮਸ਼ੀਨ ਦੀ ਖਰੀਦ ਜੈਮ ਪੋਰਟਲ ਰਾਹੀਂ ਖਰੀਦ ਕਰਕੇ ਦੱਸਿਆ ਜਾਵੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਗ੍ਰਾਂਟ ਨਾਲ ਹੈਰੀਟੇਜ਼ ਸਟਰੀਟ ਨੂੰ ਨਵੀਂ ਦਿੱਖ ਮਿਲੇਗੀ।ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਕੰਮਲ ਕੀਤੇ ਗਏ ਕੰਮਾਂ ਦੀ ਸੂਚੀ ਉਨਾਂ ਨੂੰ ਤੁਰੰਤ ਮੁਹੱਈਆ ਕਰਵਾਈ ਜਾਵੇ।ਇਸ ਮੌਕੇ ਸ੍ਰੀਮਤੀ ਕੰਵਲਜੀਤ ਕੌਰ ਡਿਪਟੀ ਅੰਕੜਾ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …