Thursday, December 12, 2024

ਗੁਰਤੇਜ ਸਿੰਘ ਗਿੰਨੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੇ ਭਤੀਜੇ ਅਤੇ ਕੋਆਪਰੇਟਿਵ ਬੈਂਕ ਚੰਡੀਗੜ੍ਹ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਦੇ ਨੌਜਵਾਨ ਸਪੁੱਤਰ ਗੁਰਤੇਜ ਸਿੰਘ ਗਿੰਨੀ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ।ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਉਨ੍ਹਾਂ ਦੇ ਗ੍ਰਹਿ ਖਜਾਨੇਵਾਲਾ ਹਾਊਸ ਵਿਖੇ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਇਸ ਸਮੇਂ ਵੱਡੀ ਗਿਣਤੀ ‘ਚ ਰਿਸ਼ਤੇਦਾਰਾਂ, ਸਬੰਧੀਆਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਆਗੂਆਂ ਨੇ ਸ਼ਮੂਲੀਅਤ ਕੀਤੀ।ਵਿਧਾਇਕ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਅਤੇ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਹਾਜ਼ਰ ਸੰਗਤਾਂ ਵਿੱਚ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ, ਨਵਤੇਜ ਸਿੰਘ ਤੇਜੀ, ਸਤਿੰਦਰ ਸਿੰਘ ਵਾਲੀਆ, ਅਕਾਲੀ ਆਗੂ ਸਵਰਨ ਸਿੰਘ ਰੰਦੇ ਵਾਲੇ, ਹਰਜੀਤ ਸਿੰਘ ਪੱਖਿਆਂ ਵਾਲੇ, ਗੁਰਪ੍ਰਤਾਪ ਸਿੰਘ ਟਿੱਕਾ, ਨਿਰਮਲ ਸਿੰਘ ਨਿੰਮਾ, ਅਮੀਰ ਸਿੰਘ ਘੁੱਲੀ, ਸਾਬਕਾ ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰਾ, ਬਲਵਿੰਦਰ ਸਿੰਘ ਬਿੱਲੂ, ਅਮਰੀਕ ਸਿੰਘ, ਅਜਮੇਰ ਸਿੰਘ ਸੰਧੂ, ਸਤਪਾਲ ਸਿੰਘ ਬਿੱਟੂ, ਸ਼ਾਬਕਾ ਕੌਂਸਲਰ ਜਗੀਰ ਸਿੰਘ, ਬਾਬਾ ਹਰਜਿਦਰ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ ਪੱਖੌਕੇ, ਨੰਬਰਦਾਰ ਜਸਬੀਰ ਸਿੰਘ ਮਾਹਲ, ਮਗਵਿੰਦਰ ਸਿੰਘ ਸੈਕਟਰੀ, ਹਰਬੀਰ ਸਿੰਘ ਸੰਧੂ, ਸੈਕਟਰੀ ਸਤਨਾਮ ਸਿੰਘ ਹਬੀਬਵਾਲ, ਚੇਅਰਮੈਨ ਅਰਵਿੰਦਰ ਸਿੰਘ, ਕੁਲਦੀਪ ਕੁਮਾਰ ਸ਼ਾਹ, ਚੇਅਰਮੈਨ ਬਲਜੀਤ ਸਿੰਘ ਰਿੰਕੂ, ਬਲਵਿੰਦਰ ਸਿੰਘ ਕਾਲਾ, ਰਾਜੂ ਵਸੀਕਾ, ਸੁਰਜੀਤ ਸਿੰਘ ਚਾਨੀ, ਗੁਰਮੁੱਖ ਸਿੰਘ, ਕੁਲਵਿੰਦਰ ਸਿੰਘ, ਸ਼ੇਰ ਵੀਰ ਕੰਘਿਆਂ ਵਾਲੇ, ਤਜਿੰਦਰ ਸਿੰਘ ਗਾਂਧੀ, ਬਲਬੀਰ ਸਿੰਘ ਬੀਰਾ, ਜਰਮਨਜੀਤ ਸਿੰਘ ਅਤੇ ਜੋਬਨਜੀਤ ਸਿੰਘ ਸ਼ੰਕਰਪੁਰਾ ਆਦਿ ਸ਼ਾਮਲ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …