ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ 2 ਤੇ 3 ਦਸੰਬਰ ਨੂੰ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਵਿੱਚ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦੀ ਸ਼ੁਰੂਆਤ ਮਾਰਚ ਪਾਸਟ, ਪੀ.ਟੀ ਸੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਨਾਲ ਕੀਤੀ ਗਈ।ਸਟੇਟ ਪੱਧਰ ਨੈਸ਼ਨਲ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ 100 ਮੀਟਰ 200 ਮੀਟਰ 400 ਮੀਟਰ ਲੰਬੀ ਛਾਲ,ਗੋਲਾ ਸੁੱਟਣਾ, ਸੋਲੋ ਸਾਈਲਿੰਗ, ਅੜਿਕਾ ਦੌੜ, ਤਿੰਨ ਟੰਗੀ ਰੇਸ, ਫਰੌਗ ਰੇਸ, ਬੈਲੂਨ ਬਰਸਟ ਰੇਸ, ਬੈਕਵਰਡ ਰੇਸ ਅਤੇ ਹੋਰ ਕਈ ਅਥੈਲਿਟਕ ਖੇਡਾਂ ਕਰਵਾਈਆਂ ਗਈਆਂ।ਸੰਸਥਾ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਤੇ ਓਵਰ ਆਲ ਟਰਾਫੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਹਾਊਸ ਨੇ 90 ਅੰਕ ਪ੍ਰਾਪਤ ਕਰਕੇ ਜਿੱਤੀ।ਸਕੂਲ ਦੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਨੇ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਪਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ, ਜਗਜੀਤ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਭੁਪਿੰਦਰ ਕੌਰ, ਮੈਡਮ ਰਜਿੰਦਰ ਕੌਰ ਸ੍ਰੀਮਤੀ ਜੇ.ਆਰ ਗਟਕ, ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …