ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਜੋ ਧਾਰਮਿਕ ਸਜ਼ਾ ਲਗਾਈ ਗਈ ਹੈ, ਉਸ ਨੂੰ ਨਿਭਾਉਂਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਵਿਖੇ ਇੱਕ ਵਿਅਕਤੀ ਵਲੋਂ ਕੀਤੇ ਜਾਨਲੇਵਾ ਹਮਲੇ ਦੀ ਸ਼ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦੇ ਸਮੁੱਚੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਨਿੰਦਾ ਕੀਤੀ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਕਿਹਾ ਕਿ ਇਸ ਹਮਲੇ ਨੇ ਪੰਜਾਬ ਸਰਕਾਰ ਦੇ ਨਿਕੰਮੇਪਣ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਖੁਦ ਪੰਜਾਬ ਦੇ ਗ੍ਰਹਿ ਮੰਤਰੀ ਵੀ ਹਨ, ਇਸ ਹਮਲੇ ਦੀ ਨੈਤਿਕ ਜਿੰਮੇਵਾਰੀ ਕਬੂਲ ਕਰਕੇ ਆਪਣੇ ਅਹੁੱਦੇ ਤੋਂ ਅਸਤੀਫਾ ਦੇਣ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …