ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:), ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ, ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਨਿਰਮਾਣ ਮਜ਼ਦੂਰ ਸਭਾ ਸਮਰਾਲਾ ਦੀ ਇੱਕ ਸਾਂਝੀ ਇਕੱਤਰਤਾ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸਥਾਨਕ ਦਫਤਰ ‘ਬਾਗੀ ਭਵਨ’ ਵਿਖੇ ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ ਅਤੇ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਇਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਸ਼ਹੀਦਾਂ ਦੇ ਸਰਤਾਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜ੍ਹਾ ਸਾਂਝੇ ਤੌਰ ‘ਤੇ 6 ਦਸੰਬਰ ਦਿਨ ਸ਼ੁੱਕਰਵਾਰ ਨੂੰ ਫਰੰਟ ਦੇ ਦਫਤਰ ਵਿਖੇ ਸਵੇਰੇ 10:30 ਵਜੇ ਮਨਾਇਆ ਜਾਵੇਗਾ।ਬਿਹਾਰੀ ਲਾਲ ਸੱਦੀ ਨੇ ਕਿਹਾ ਕਿ ਜਿਵੇਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂਆਂ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ ਸੀ, ਉਸ ਸਬੰਧੀ ਬ੍ਰਾਹਮਣ ਸਭਾ ਪੰਜਾਬ ਕਈ ਵਾਰ ‘ਰਿਣ ਉਤਾਰ ਯਤਨ ਯਾਤਰਾ’ ਦਾ ਆਯੋਜਨ ਕਰ ਚੁੱਕੀ ਹੈ, ਪ੍ਰੰਤੂ ਗੁਰੂ ਜੀ ਵੱਲੋਂ ਦਿੱਤੀ ਕੁਰਬਾਨੀ ਦਾ ਰਿਣ ਕਦੇ ਨਹੀਂ ਉਤਾਰਿਆ ਜਾ ਸਕਦਾ।ਜੋ ਕੌਮਾਂ ਜੋ ਕੌਮਾਂ ਆਪਣੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੀਆਂ ਹਨ।ਉਨ੍ਹਾਂ ਸਮਰਾਲਾ ਇਲਾਕੇ ਦੇ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਅਮਰਜੀਤ ਸਿੰਘ ਬਾਲਿਓਂ ਪ੍ਰਧਾਨ, ਨਿਰਮਲ ਸਿੰਘ ਹਰਬੰਸਪੁਰਾ, ਸ਼ਵਿੰਦਰ ਸਿੰਘ, ਰਘਵੀਰ ਸਿੰਘ ਕੁੱਬੇ, ਕਰਨੈਲ ਸਿੰਘ ਕੋਟਾਲਾ, ਪ੍ਰੇਮ ਨਾਥ ਸਮਰਾਲਾ ਆਦਿ ਵੀ ਹਾਜ਼ਰ ਸਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …