Tuesday, September 29, 2026

ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਇੰਦਰਪਾਲ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ‘ਤੇ ਭਾਈ ਦਿਆਲਾ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰੂ ਸਾਹਿਬ ਦੇ ਪਿਆਰੇ ਸਿੱਖਾਂ ਨੂੰ ਕਈ ਤਰ੍ਹਾਂ ਦੇ ਐਸ਼ੋ-ਆਰਾਮ ਅਤੇ ਜਗੀਰਾਂ ਦੇ ਲਾਲਚ ਦਿੱਤੇ ਗਏ, ਪਰੰਤੂ ਇਨ੍ਹਾਂ ਵਿਚੋਂ ਕੋਈ ਵੀ ਸਿੱਖੀ ਸਿਦਕ ਤੋਂ ਨਹੀਂ ਡੋਲਿਆ।
ਇਸੇ ਦੌਰਾਨ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਹੇ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥਿਆਂ ਨੂੰ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ।ਸਮਾਗਮਾਂ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਂਡੈਂਟ ਨਿਸ਼ਾਨ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …