Tuesday, September 29, 2026

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 9 ਦਸੰਬਰ ਨੂੰ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਪਾਵਨ ਸਰੋਵਰ ਦੀ ਸੇਵਾ 9 ਦਸੰਬਰ 2024 ਨੂੰ ਆਰੰਭ ਹੋਵੇਗੀ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਮੰਗ ਅਤੇ ਲੋੜ ਅਨੁਸਾਰ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ।ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਸਫ਼ਾਈ ਦੀ ਸੇਵਾ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਜੀ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ।ਆਰੰਭਤਾ ਸਮੇਂ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਰਹਿਣਗੀਆਂ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਾਰ ਸੇਵਾ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …