ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਕਰਵਾਇਆ ਗਿਆ ਸੀ, ਜਿਸ ਦੇ ਭੋਗ ਪਾਏ ਗਏ।ਉਪਰੰਤ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖਾਨੇ ਦੇ ਕੀਰਤਨੀ ਜੱਥੇ ਨੇ ਰੱਬੀ ਬਾਣੀ ਵਿਚ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਬੀਬੀ ਪ੍ਰਭਜੋਤ ਕੌਰ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੀ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਨਤਮਸਤਕ ਹੁੰਦਿਆਂ ਕਿਹਾ ਕਿ ਸ਼ਹਾਦਤ ਦਾ ਸਿਧਾਂਤ ਅਤੇ ਪਰੰਪਰਾ ਸਿੱਖ ਇਤਿਹਾਸ ਤੇ ਸਭਿਆਚਾਰ ਦੀ ਇਕ ਨਿਵੇਕਲੀ ਪਹਿਚਾਣ ਹੈ।ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ ਗੁਰੂ ਸਾਹਿਬ ਦੀ ਸ਼ਹੀਦੀ ਦਾ ਮੰਤਵ ਮਾਨਵ ਧਰਮ ਦੀ ਸੁਰਖਿਆ ਅਤੇ ਧਾਰਮਿਕ ਸੁਤੰਤਰਤਾ ਦੇ ਮੂਲ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਹੈ।ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ ਅਤੇ ਮੈਂਬਰ ਇੰਚਾਰਜ ਜੀ.ਟੀ ਰੋਡ ਸਕੂਲ ਸੁਖਜਿੰਦਰ ਸਿੰਘ ਪ੍ਰਿੰਸ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਲੰਗਰ ਦੇ ਜੂਠੇ ਪਤਲਾਂ ਦੀ ਸੇਵਾ ਇਕਜੋਤ ਸੇਵਾ ਸੁਸਾਇਟੀ ਦੇ ਅਵਤਾਰ ਸਿੰਘ ਘੁੱਲਾ ਅਤੇ ਹੋਰ ਮੈਂਬਰਾਂ ਵਲੋਂ ਕੀਤੀ ਗਈ ।
ਐਜੂਕੇਸ਼ਨਲ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚੋ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …