Thursday, January 23, 2025

ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਦਾ ਕਵੀਸ਼ਰੀ ਮੁਕਾਬਲੇ ‘ਚ ਪਹਿਲਾ ਸਥਾਨ

ਸੰੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਪਿੱਛਲੇ ਦਿਨਾਂ ਵਿੱਚ ਕਰਵਾਏ ਗੁਰਮਤਿ ਮੁਕਾਬਲਿਆਂ ‘ਚ ਤਕਰੀਬਨ 28 ਸਕੂਲਾਂ ਨੇ ਭਾਗ ਲਿਆ।ਟੈਗੋਰ ਵਿਦਿਆਲਾ ਲੌਂਗੋਵਾਲ ਦੇ ਵਿਦਿਆਰਥੀਆਂ ਖੁਸ਼ਪ੍ਰੀਤ ਸਿੰਘ ਅੱਠਵੀਂ ਜਮਾਤ, ਸ਼ਰਨਜੀਤ ਕੌਰ ਦਸਵੀਂ ਜਮਾਤ, ਸਿਮਰਨਜੋਤ ਕੌਰ ਦਸਵੀਂ ਜਮਾਤ ਨੇ ਕਵੀਸ਼ਰੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਅਗਮਦੀਪ ਕੌਰ ਚੌਥੀ ਜਮਾਤ ਨੇ ਕਵਿਤਾ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।ਹਰਜੋਤ ਕੌਰ ਛੇਵੀਂ ਜਮਾਤ ਅਸ਼ਨੂਰ ਕੌਰ ਛੇਵੀਂ ਜਮਾਤ ਨੇ ਸ਼ਬਦ ਗਾਇਨ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …