ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿੱਚ ਕਰਵਾਏ ਗਏ।ਗੁਰਮਤਿ ਸਮਾਗਮ ਦਾ ਆਯੋਜਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੇ ਨਿਤਨੇਮ ਤੋਂ ਬਾਅਦ ਅਰਦਾਸ ਕੀਤੀ ਅਤੇ ਇਲਾਹੀ ਕੀਰਤਨ ਸਰਵਨ ਕਰਵਾਇਆ।
ਇਸ ਤੋਂ ਬਾਅਦ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਅਰਪਨਦੀਪ ਕੌਰ ਅਤੇ ਸੰਦੀਪ ਕੌਰ ਵਲੋਂ ਗੁਰੂ ਜੀ ਦੇ ਜੀਵਨ ਬਾਰੇ ਸਾਖੀਆਂ ਸੁਣਾਈਆਂ ਗਈਆਂ।ਮਨਕੀਰਤ ਕੌਰ, ਸੁਖਮਨਦੀਪ ਕੌਰ, ਪਰਾਵਿਸ਼ ਸਿੰਘ ਅਤੇ ਅਰਸ਼ਜੋਤ ਸਿੰਘ ਨੇ ਧਾਰਮਿਕ ਕਵਿਤਾਵਾਂ ਦਾ ਗਾਇਨ ਕੀਤਾ।ਅਮਨਦੀਪ ਕੌਰ ਅਤੇ ਅੰਤਰੀਵ ਕੌਰ ਨੇ ਆਪਣੀਆਂ ਹੱਥਲਿਖਤ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ।ਪ੍ਰਾਰਥਨਾ ਸਭਾ ਵਿੱਚ ਹੀ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।ਅੰਤ ‘ਚ ਪ੍ਰਿੰਸੀਪਲ ਨੇ ਦੱਸਿਆ ਕਿ ਗੁਰੂਆਂ ਦੀ ਸ਼ਹਾਦਤ ਨੇ ਨੇ ਮਜ਼ਲੂਮਾਂ ਵਿੱਚ ਜਾਨ ਪਾ ਦਿੱਤੀ।ਸਾਨੂੰ ਆਪਣੇ ਗੁਰੂਆਂ ਦੇ ਦੱਸੇ ਰਾਹ `ਤੇ ਚੱਲ ਕੇ ਨਾਮ ਜਪਣਾ ਚਾਹੀਦਾ ਹੈ।ਇਸ ਪ੍ਰੋਗਰਾਮ ਦਾ ਆਯੋਜਨ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਦੀ ਅਗਵਾਈ ਹੇਠ ਮਿਊਜ਼ਿਕ ਵਿਭਾਗ ਇੰਚਾਰਜ਼ ਸ਼੍ਰੀਮਤੀ ਤਲਵਿੰਦਰ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ।ਪ੍ਰਿੰਸੀਪਲ ਵਲੋਂ ਸਾਰੇ ਹੀ ਭਾਗੀਦਾਰੀ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …