Thursday, December 12, 2024

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਐਜੂਕੇਸ਼ਨ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਸਥਾ ਦੇ ਰੈਡ ਰਿਬਨ ਕਲੱਬ ਦੁਆਰਾ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਬਿੰਦੂ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਏ ਇਸ ਪ੍ਰੋੋਗਰਾਮ ਰਾਮ ਮੌਕੇ ਵਾਇਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰੂ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਏਡਜ਼ ਦੀ ਬਿਮਾਰੀ ਅਤੇ ਇਸ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਭਵਿੱਖ ਦੇ ਅਧਿਆਪਕ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਨੈਤਿਕ ਫਰਜ਼ ਹੈ ਕਿ ਉਹ ਸਮਾਜ ’ਚ ਇਸ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਕਾਰਜਸ਼ੀਲ ਹੋਣ।ਇਸ ਪ੍ਰੋਗਰਾਮ ਦੌਰਾਨ ਰੈਡ ਰਿਬਨ ਕਲੱਬ ਦੀ ਮੈਂਬਰ ਪੀਹੂ ਚਾਵਲਾ ਵਲੋਂ ਪਾਵਰ ਪੁਆਇੰਟ ਪ੍ਰੈਜੈਨਟੇਸ਼ਨ ਦੀ ਮਦਦ ਨਾਲ ਸੈਮੀਨਾਰ ਦੇ ਵਿਸ਼ੇ, ਸਹੀ ਰਸਤਾ ਚੁਣੋ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ।ਵਿਦਿਆਰਥੀਆਂ ਦੁਆਰਾ ਸਲੋਗਨ ਲਿਖਣ ਦੇ ਮੁਕਾਬਲੇ ‘ਚ ਹਿੱਸਾ ਲਿਆ ਗਿਆ।ਸੈਮੀਨਾਰ ਦੇ ਅੰਤ ’ਚ ਵਿਦਿਆਰਥੀਆਂ ਨੂੰ ਤੰਦਸਤ ਅਤੇ ਸਿਹਤਮੰਦ ਜੀਵਨ ਜਾਂਚ ਸਬੰਧੀ ਸਹੁੰ ਚੁਕਵਾਈ ਗਈ ਜਿਸ ਉਪਰੰਤ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰ ਦੁਆਰਾ ਏਡਜ਼ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਰੈਲੀ ਵੀ ਕੱਢੀ ਗਈ।

 

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …