ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਬੰਧੀ ਸਮਾਰੋਹ
ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸਮਾਰੋਹ ਮੌਕੇ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਅਲੱਗ ਗਤੀਵਿਧੀਆਂ ’ਚ ਆਪਣੇ ਮੁਕਾਮ ਨੂੰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ।
ਪ੍ਰਿੰ: ਅਮਨਪ੍ਰੀਤ ਕੌਰ ਨੇ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ ਮੈਂਬਰ ਖਾਸ ਕਰਕੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿੱਛਲੇ ਸਮੇਂ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰ, ਖੇਡਾਂ, ਭਾਸ਼ਣ, ਪੇਟਿੰਗ, ਰੰਗੋਲੀ, ਗਿੱਧਾ ਭੰਗੜਾ ਆਦਿ ਕਈ ਤਰ੍ਹਾਂ ਦੀਆਂ ਸਰਗਰਮੀਆਂ ’ਚ ਹਿੱਸਾ ਲੈਂਦਿਆਂ ਕਾਲਜ ਦਾ ਮਾਣ ਵਧਾਇਆ ਹੈ।
ਉਨ੍ਹਾਂ ਕਿਹਾ ਕਿ ਬੀਤੇ ਵੱਖ-ਵੱਖ ਸਮੇਂ ਦੌਰਾਨ ਵਿਦਿਆਰਥੀਆਂ ਨੇ ਖਾਲਸਾ ਕਾਲਜ ਵਿਖੇ ਕਰਵਾਏ ਗਏ ਵਾਲੀਵਾਲ, ਬੈਡਮਿੰਟਨ, ਕ੍ਰਿਕੇਟ, ਟੇਬਲ ਟੈਨਸ ਅਤੇ ਐਥਲੈਟਿਕਸ ਅਤੇ ਅਤੇ ਖ਼ਾਲਸਾ ਕਾਲਜ ਵੂਮੈਨ ਵੱਲੋਂ ਆਯੋਜਿਤ ਯੂਥ ਫ਼ੈਸਟੀਵਲ ਦੇ ਪੋਸਟਰ ਮੇਕਿੰਗ, ਪੇਟਿੰਗ, ਸੋਲੋ ਡਾਂਸ, ਲੋਕ ਨਾਚ, ਪੰਜਾਬੀ ਪਹਿਰਾਵਾ, ਕਵਿਤਾਵਾਂ ਦੇ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।ਉਨ੍ਹਾਂ ਕਿਹਾ ਕਿ ਬੀ.ਐਸ.ਸੀ-2 ਸਮੈਸਟਰ ਦੀ ਭਾਵਿਕਾ ਨੇ ਸ਼ਤਰੰਜ ’ਚ ਦੂਜਾ, ਬੀ.ਐਸ.ਸੀ-2 ਸਮੈਸਟਰ ਦੀ ਰੀਆ ਨੇ ਟੇਬਲ ਟੈਨਿਸ ’ਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਜਦੋਂਕਿ ਯੂਥ ਫੈਸਟੀਵਲ ’ਚ ਕਾਲਜ ਵੱਲੋਂ ਪੇਸ਼ ਕੀਤੀ ਗਈ ਲੁੱਡੀ (ਲੋਕ ਨਾਚ) ਨੇ ਦੂਜਾ ਸਥਾਨ ਹਾਸਲ ਕੀਤਾ ਹੈ।
ਡਾ. ਅਮਨਪ੍ਰੀਤ ਕੌਰ ਨੇ ਕਲਚਰਲ ਕਮੇਟੀ ਮੈਂਬਰ ਜਤਿੰਦਰ ਕੌਰ, ਸਿਮਰਨਜੀਤ ਕੌਰ, ਸਪੋਰਟਸ ਕਮੇਟੀ ਦੇ ਕਵਲਜੀਤ ਕੌਰ, ਸਾਬਿਆ ਅਰੋੜਾ ਵੱਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਣ ਲਈ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media