ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਕੀਤਾ ਸਵਾਗਤ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ, ਕਾਰਜ਼ਕਾਰਨੀ ਮੈਂਬਰਾਂ ਅਤੇ ਕਰਮਚਾਰੀਆਂ ਵਲੋਂ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਅੱਜ ਉਨ੍ਹਾਂ ਦੇ ਦਫਤਰ ਪਹੁੰਚ ਕੇ ਵਧਾਈ ਦਿੱਤੀ ਗਈ।ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਕੁਲਜਿੰਦਰ ਸਿੰਘ ਬੱਲ ਨੇ ਮੀਡੀਆ ਨੂੰ ਜਾਰੀ ਬਿਆਨ ‘ਚ ਦੱਸਿਆ ਹੈ ਕਿ ਯੂਨੀਵਰਸਿਟੀ ਦੇ ਨਵੇਂ ਨਿਯੁੱਕਤ ਹੋਏ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਇਸ ਤੋਂ ਪਹਿਲਾਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਫਾਂਊਡਰ ਵਾਈਸ ਚਾਂਸਲਰ ਰਹੇ ਹਨ।ਹੁਣ ਪੰਜਾਬ ਰਾਜ ਭਵਨ ਵਲੋਂ ਉਨ੍ਹਾਂ ਦੀ ਨਿਯੁੱਕਤੀ 3 ਸਾਲ ਲਈ ਦੇਸ਼ ਦੀ ਵੱਕਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਵਿਖੇ ਕੀਤੀ ਗਈ ਹੈ।
ਇਸ ਤੋਂ ਉਨ੍ਹਾਂ ਦਾ ਸਵਾਗਤ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਕੀਤਾ ਗਿਆ।ਪ੍ਰਧਾਨ ਭਾਰਵਾਜ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਕਾਰਜ਼ਕਾਲ ਦੌਰਾਨ ਯੂਨੀਵਰਸਿਟੀ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰੇਗੀ ਅਤੇ ਨਵ-ਨਿਯੁੱਕਤ ਵਾਈਸ ਚਾਂਸਲਰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪ੍ਰਤੀ ਸੇਹਤਮੰਦ ਰਵਾਇਆ ਰੱਖਣਗੇ।ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਹ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀਆਂ ਦੀ ਬੇਹਤਰੀ ਅਤੇ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਭਰਪੂਰ ਯਤਨ ਕਰਨਗੇ।ਐਸੋਸੀਏਸ਼ਨ ਦੇ ਪ੍ਰਧਾਨ ਵਲੋਂ ਨਵੇਂ ਵਾਇਸ ਚਾਂਸਲਰ ਦੀ ਨਿਯੁੱਕਤੀ ਕਰਨ ਲਈ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।ਐਸੋਸੀਏਸ਼ਨ ਦੇ ਸਕੱਤਰ ਰਜਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …